ਬਰਨਾਲਾ :ਬੀਤੇ ਕੁਝ ਦਿਨ ਪਹਿਲਾਂ ਬਰਨਾਲਾ 'ਚ ਨਬਾਲਿਗ ਲੜਕੀ ਨਾਲ ਹੋਏ ਰੇਪ ਮਾਮਲੇ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਥਾਣਾ ਸਿਟੀ ਬਰਨਾਲਾ 2 ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਤਿੰਨ ਪਹਿਲਾਂ ਹੋਏ ਰੇਪ ਮਾਮਲੇ ਵਿੱਚ ਸਮੇਂ ਸਿਰ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਤਿੰਨ ਮਹੀਨੇ ਪਹਿਲਾਂ ਇੱਕ ਨਬਾਲਿਗ ਲੜਕੀ ਨਾਲ ਰੇਪ ਹੋਇਆ ਸੀ, ਜਿਸ ਸਬੰਧੀ ਤਿੰਨ ਮਹੀਨੇ ਤੋਂ ਕੇਸ ਦਰਜ ਨਹੀਂ ਕੀਤਾ। ਕਿਸਾਨ ਤੇ ਮਜ਼ਦੂਰ ਜੱਥੇਬੰਦੀਆਂ ਦੇ ਦਬਾਅ ਤੋਂ ਬਾਅਦ ਪਰਚਾ ਦਰਜ ਹੋਇਆ ਹੈ। ਥਾਣੇ ਦੇ ਪੁਲਿਸ ਅਧਿਕਾਰੀਆਂ ਉਪਰ ਮੁਲਜ਼ਮ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਗਾਏ ਗਏ ਹਨ। ਉਥੇ ਐਸਐਚਓ ਨੇ ਕਿਹਾ ਕਿ ਮੁਲਜ਼ਮ ਨੂੰ ਕਾਬੂ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
ਪੁਲਿਸ ਵਲੋਂ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ:ਇਸ ਮੌਕੇ ਗੱਲਬਾਤ ਕਰਦਿਆਂ ਬਲਾਤਕਾਰ ਪੀੜਤ ਲੜਕੀ ਦੀ ਮਾਂ ਨੇ ਕਿਹਾ ਕਿ 5 ਅਪ੍ਰੈਲ ਨੂੰ ਇੱਕ ਆਰੋਪੀ ਨੇ ਉਸਦੀ ਕੁੜੀ ਨਾਲ ਜ਼ਬਰਦਸਤੀ ਕਰਕੇ ਉਸਦਾ ਰੇਪ ਕੀਤਾ। ਮੈਂ ਮੌਕੇ ਉਪਰ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਹੱਥੋਂਪਾਈ ਕਰਕੇ ਭੱਜ ਗਿਆ਼। ਜਿਸਤੋਂ ਬਾਅਦ ਪੁਲਸ ਨੂੰ ਇਸਦੀ ਸ਼ਿਕਾਇਤ ਕੀਤੀ ਗਈ। ਪੁਲਿਸ ਮੁਲਾਜ਼ਮਾਂ ਨੇ ਉਕਤ ਮੁਲਜ਼ਮ ਨੂੰ ਕਾਬੂ ਕਰਨ ਤੋਂ ਬਾਅਦ ਘਰ ਭੇਜ ਦਿੱਤਾ। ਪੁਲਿਸ ਨੇ ਉਕਤ ਮੁਲਜ਼ਮ ਵਿਰੁੱਧ ਕੋਈ ਕਾਰਵਾਈ ਨਾ ਕੀਤੀ। ਥਾਣਾ ਸਿਟੀ-2 ਦੇ ਅਧਿਕਾਰੀਆਂ ਨੇ ਸਾਨੂੰ ਇਨਸਾਫ਼ ਦੇਣ ਦੀ ਥਾਂ ਸਾਡੇ ਕਿਰਦਾਰ ਉਪਰ ਹੀ ਸਵਾਲ ਖੜੇ ਕਰ ਦਿੱਤੇ। ਉਹਨਾਂ ਕਿਹਾ ਕਿ ਇਸ ਉਪਰੰਤ ਉਹ ਐਸਐਸਪੀ ਬਰਨਾਲਾ ਨੂੰ ਦਰਖ਼ਾਸਤ ਦਿੱਤੀ ਤਾਂ ਪੁਲਿਸ ਨੇ ਪਰਚਾ ਦਰਜ ਕੀਤਾ। ਪਰ ਪੁਲਿਸ ਵਲੋਂ ਅਜੇ ਤੱਕ ਇਨਸਾਫ਼ ਨਹੀਂ ਦਿੱਤਾ ਗਿਆ। ਜਿਸ ਕਰਕੇ ਉਸਨੇ ਕਿਸਾਨ ਮਜ਼ਦੂਰ ਜਥੇਬੰਦੀਆਂ ਤੱਕ ਪਹੁੰਚ ਕੀਤੀ, ਜਿਹਨਾਂ ਨੇ ਉਸਦਾ ਸਾਥ ਦਿੱਤਾ ਹੈ। ਪੁਲਿਸ ਵਲੋਂ ਅੱਜ ਮੁਲਜ਼ਮ ਨੂੰ ਗਿਰਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਮੰਗ ਕੀਤੀ ਕਿ ਮੇਰੀ ਬੇਟੀ ਨਾਲ ਬਲਾਤਕਾਰ ਕਰਨ ਵਾਲੇ ਮੁਲਜ਼ਮ ਨੂੰ ਉਮਰ ਕੈਦ ਦੀ ਸਜ਼ਾ ਹੋਵੇ।
ਬਲਾਤਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜੱਥੇਬੰਦੀਆਂ ਵੱਲੋਂ ਪੁਲਿਸ ਥਾਣੇ ਅੱਗੇ ਪ੍ਰਦਰਸ਼ਨ
ਬਰਨਾਲਾ ਵਿੱਚ ਬਲਾਤਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜੱਥੇਬੰਦੀਆਂ ਵੱਲੋਂ ਪੁਲਿਸ ਥਾਣੇ ਅੱਗੇ ਪ੍ਰਦਰਸ਼ਨ ਕੀਤਾ ਗਿਆ। ਉਥੇ ਇਸ ਮੌਕੇ ਥਾਣੇ ਦੇ ਐਸਐਚਓ ਯਸ਼ਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਨਬਾਲਿਗ ਲੜਕੀ ਨਾਲ ਰੇਪ ਕਰਨ ਵਾਲੇ ਮਨਪ੍ਰੀਤ ਸਿੰਘ ਉਪਰ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ।
ਵੱਖ ਵੱਖ ਕਿਸਾਨ ਮਜ਼ਦੂਰ ਜੱਥੇਬੰਦੀਆਂ ਨੇ ਲਾਇਆ ਧਰਨਾਂ : ਉਥੇ ਇਸ ਮੌਕੇ ਮਜ਼ਦੂਰ ਆਗੂ ਕਾਮਰੇਡ ਖ਼ੁਸ਼ੀਆ ਸਿੰਘ ਨੇ ਕਿਹਾ ਕਿ ਪੀੜਤ ਔਰਤ ਨੂੰ ਪੁਲਿਸ ਰੇਪ ਕੇਸ ਦਾ ਇਨਸਾਫ ਨਹੀਂ ਦੇ ਰਹੀ ਸੀ। ਪੀੜਤ ਔਰਤ ਨੇ ਮਜ਼ਦੂਰ ਜੱਥੇਬੰਦੀਆਂ ਕੋਲ ਮੱਦਦ ਲਈ ਅਪੀਲ ਕੀਤੀ ਸੀ, ਜਿਸਤੋਂ ਬਾਅਦ ਵੱਖ ਵੱਖ ਕਿਸਾਨ ਮਜ਼ਦੂਰ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਪੀੜਤ ਪਰਿਵਾਰ ਦਾ ਸਾਥ ਦੇਣ ਦਾ ਫ਼ੈਸਲਾ ਹੋਇਆ। ਇਸਤੋਂ ਬਾਅਦ ਜੱਥੇਬੰਦੀਆਂ ਵਲੋਂ ਐਸਐਸਪੀ ਬਰਨਾਲਾ ਨੂੰ ਮਿਲ ਕੇ ਇਨਸਾਫ ਦੀ ਮੰਗ ਕੀਤੀ। ਥਾਣੇ ਦੇ ਐਸਐਚਓ ਨੂੰ ਭਾਵੇਂ ਲਾਈਨ ਹਾਜ਼ਰ ਕਰ ਦਿੱਤਾ ਹੈ, ਪਰ ਜਾਂਚ ਪੁਲਸ ਅਧਿਕਾਰੀ ਜਗਸੀਰ ਸਿੰਘ ਉਪਰ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜੱਥੇਬੰਦੀਆਂ ਦੇ ਦਬਾਅ ਤੋਂ ਬਾਅਦ ਮੁਲਜ਼ਮ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਹੈ। ਪਰ ਇਸ ਮਾਮਲੇ ਵਿੱਚ ਲੋੜੀਂਦੇ ਹੋਰ ਲੋਕਾਂ ਨੂੰ ਸ਼ਾਮਲ ਕੀਤਾ ਜਾਵੇ।
- Triple murder in Ludhiana: ਲੁਧਿਆਣਾ ਦੇ ਸਲੇਮ ਟਾਬਰੀ 'ਚ ਟ੍ਰਿਪਲ ਮਰਡਰ, ਘਰ ਵਿੱਚੋਂ ਪਤੀ-ਪਤਨੀ ਅਤੇ ਮਾਂ ਦੀ ਲਾਸ਼ ਬਰਾਮਦ
- Partap Bajwa on Captain: ਪ੍ਰਤਾਪ ਬਾਜਵਾ ਨੇ ਕੈਪਟਨ ਅਮਰਿੰਦਰ ਕੋਲੋਂ ਮੰਗਿਆ ਹੈਲੀਕਾਪਟਰ ਦਾ ਕਿਰਾਇਆ, ਕਿਹਾ- "ਜੇ ਨਹੀਂ ਦੇ ਸਕਦੇ ਤਾਂ..."
- Dalit student beaten for water: ਸਕੂਲ 'ਚ ਰੱਖੇ ਘੜੇ 'ਚੋਂ ਦਲਿਤ ਵਿਦਿਆਰਥੀ ਨੇ ਪੀਤਾ ਪਾਣੀ, ਅਧਿਆਪਕ ਨੇ ਬੇਰਹਿਮੀ ਨਾਲ ਕੀਤਾ ਕੁਟਾਪਾ
ਉਥੇ ਇਸ ਮੌਕੇ ਥਾਣੇ ਦੇ ਐਸਐਚਓ ਯਸ਼ਪਾਲ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਨਬਾਲਿਗ ਲੜਕੀ ਨਾਲ ਰੇਪ ਕਰਨ ਵਾਲੇ ਮਨਪ੍ਰੀਤ ਸਿੰਘ ਉਪਰ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਇੱਕ ਦਿਨ ਦਾ ਰਿਮਾਂਡ ਵੀ ਹਾਸਲ ਕਰ ਲਿਆ ਹੈ।