ਬਰਨਾਲਾ:ਬਰਨਾਲਾ ਪੁਲਿਸ ਵੱਲੋਂ 19 ਸਤੰਬਰ ਨੂੰ ਸਹਾਇਕ ਪ੍ਰੋਫੈਸਰਾਂ ਉੱਤੇ ਕੀਤੇ ਗਏ ਲਾਠੀਚਾਰਜ, ਮਹਿਲਾ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਬਦਸਲੂਕੀ ਦੇ ਰੋਸ ਵਿੱਚ ਅੱਜ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮੀਤ ਹੇਅਰ ਦੀ ਕੋਠੀ ਦੇ ਬਾਹਰ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਵੱਡੀ ਗਿਣਤੀ ਵਿੱਚ ਸਹਾਇਕ ਪ੍ਰੋਫੈਸਰ ਅਤੇ ਸਟੂਡੈਂਟਸ ਜੱਥੇਬੰਦੀਆਂ ਦੇ ਵਰਕਰ (Protest In Barnala) ਪਹੁੰਚੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਹਾਇਕ ਪ੍ਰੋਫੈਸਰਾਂ ਉੱਤੇ ਕੁੱਝ ਦਿਨ ਪਹਿਲਾਂ ਲਾਠੀਚਾਰਜ ਕੀਤਾ ਸੀ। ਜਿਸਦੇ ਰੋਸ ਵਜੋਂ ਅੱਜ ਦੀ ਰੋਸ ਰੈਲੀ ਕੀਤੀ ਜਾ ਰਹੀ ਹੈ। ਸਰਕਾਰੀ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਨੂੰ ਹਾਈਕੋਰਟ ਵਲੋਂ ਰੱਦ ਕਰ ਦਿੱਤਾ ਗਿਆ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਸਰਕਾਰ ਨੇ ਭਰਤੀ ਦੀ ਠੋਸ ਪੈਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੀ ਮੰਗ ਨੂੰ ਲੈਕੇ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਦੇ ਬਾਹਰ ਆਏ ਹਨ, ਪਰ ਮੰਤਰੀ ਸਾਬ ਸਾਡੀ ਗੱਲ ਸੁਨਣ ਦੀ ਬਿਜਾਏ ਗੁਜਰਾਤ ਤੇ ਹਿਮਾਚਲ ਦੀ ਇਲੈਕਸ਼ਨ ਵਿੱਚ ਵਿਅਸਤ ਹਨ।
ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਮੀਤੀ ਹੇਅਰ ਦੇ ਘਰ ਬਾਹਰ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਾਈਕੋਰਟ ਦੇ ਭਰਤੀ ਰੱਦ ਕਰਨ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਅਪੀਲ ਕਰੇ ਤਾਂ ਕਿ ਉਹਨਾਂ ਦੀ ਭਰਤੀ ਬਹਾਲ ਹੋ ਸਕੇ। ਜੇਕਰ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਤੇ ਤਿੱਖਾ ਕਰਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 1158 ਸਹਾਇਕ ਪ੍ਰੋਫੈਸਰ (1158 Assistant Professors) ਅਤੇ ਲਾਇਬ੍ਰੇਰੀਅਨ ਫਰੰਟ (Librarian Front) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵਾਨ ਮਾਨ ਅਤੇ 'ਆਪ' ਸਰਕਾਰ ਉੱਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਦੇ ਆਗੂਆਂ ਨੇ ਦੱਸਿਆ ਕਿ 25 ਸਾਲਾਂ ਦੇ ਸੰਘਰਸ਼ ਤੋਂ ਬਾਅਦ ਵੀ ਪੰਜਾਬ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਨਹੀਂ ਹੋਈ। ਪਰ ਸਰਕਾਰ ਦੀਆਂ ਤਕਨੀਕੀ ਖਾਮੀਆਂ ਕਾਰਨ ਅਦਾਲਤਾਂ ਵੱਲੋਂ ਭਰਤੀਆਂ ਦਾ ਨੋਟੀਫਿਕੇਸ਼ਨ ਰੱਦ ਕਰ (Notification of recruitments canceled by the courts) ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਕਿਸੇ ਲਈ ਰਾਹਤ ਤਾਂ ਕਿਸੇ ਆਫਤ ਬਣਿਆ ਮੀਂਹ !