ਬਰਨਾਲਾ: ਸਥਾਨਕ ਸ਼ਹਿਰ 'ਚ ਬੀਤੀ ਰਾਤ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਪਰ ਇਸ ਮੀਂਹ ਨੇ ਮਾੜੇ ਵਿਕਾਸ ਕਾਰਜਾਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਰਨਾਲਾ-ਬਾਜਾਖਾਨਾ ਰੋਡ 'ਤੇ ਬੀਤੀ ਮੀਂਹ ਪੈਣ ਕਾਰਨ ਸੜਕ ਬੁਰੀ ਤਰ੍ਹਾਂ ਟੁੱਟ ਗਈ। ਇਹ ਸੜਕ ਸਿਰਫ 7 ਦਿਨ ਪਹਿਲਾਂ ਬਣਾਈ ਗਈ ਸੀ ਪਰ ਮਾੜੇ ਮਟੀਰੀਅਲ ਵਰਤੇ ਜਾਣ ਕਾਰਨ ਅਤੇ ਅਧਿਕਾਰੀਆਂ ਦੀ ਅਣਗਹਿਲੀ ਦੇ ਚੱਲਦਿਆਂ ਇਹ ਸੜਕ ਬੁਰੀ ਤਰ੍ਹਾਂ ਟੁੱਟ ਗਈ।
ਨਵੀਂ ਬਣੀ ਸੜਕ ਦੀ ਮੀਂਹ ਨੇ ਖੋਲ੍ਹੀ ਪੋਲ, ਲੋਕਾਂ ਨੇ ਜਾਂਚ ਦੀ ਕੀਤੀ ਮੰਗ - ਜ਼ਿਲ੍ਹਾ ਪ੍ਰਸ਼ਾਸਨ
ਬੀਤੇ ਦਿਨੀਂ ਮੀਂਹ ਪੈਣ ਕਾਰਨ ਬਰਨਾਲਾ-ਬਾਜਾਖਾਨਾ ਰੋਡ 'ਤੇ ਬਣੀ ਸੜਕ ਬੁਰੀ ਤਰ੍ਹਾਂ ਟੁੱਟ ਗਈ। ਇਹ ਸੜਕ ਸਿਰਫ 7 ਦਿਨ ਪਹਿਲਾਂ ਬਣਾਈ ਗਈ ਸੀ ਪਰ ਮਾੜੇ ਮਟੀਰੀਅਲ ਵਰਤਣ ਕਰਕੇ ਅਧਿਕਾਰੀਆਂ ਦੀ ਅਣਗਹਿਲੀ ਦੇ ਚੱਲਦਿਆਂ ਇਹ ਸੜਕ ਬੁਰੀ ਤਰ੍ਹਾਂ ਟੁੱਟ ਗਈ।
ਇਸ ਕਰਕੇ ਸੜਕ ਕਿਨਾਰੇ ਰਹਿੰਦੇ ਲੋਕਾਂ ਵਿੱਚ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਲੋਕਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਇਹ ਸੜਕ ਬਣਾਈ ਗਈ ਸੀ ਪਰ ਮੀਂਹ ਕਾਰਨ ਇਹ ਸੜਕ ਬੁਰੀ ਤਰ੍ਹਾਂ ਟੁੱਟ ਗਈ। ਉਨ੍ਹਾਂ ਦੱਸਿਆ ਕਿ ਇਹ ਸੜਕ ਮਾੜੇ ਮਟੀਰੀਅਲ ਨਾਲ ਬਣਾਈ ਜਾ ਰਹੀ ਹੈ। ਇਸ ਬਾਰੇ ਕਈ ਬਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂੰ ਕਰਵਾਇਆ ਗਿਆ ਪਰ ਉਨ੍ਹਾਂ ਦੀ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਸਰਕਾਰ ਦਾਅਵੇ ਵਿਕਾਸ ਕਰਨ ਦੇ ਕਰ ਰਹੀ ਹੈ ਪਰ ਮਾੜੇ ਮਟੀਰੀਅਲ ਨਾਲ ਬਣਾਈ ਜਾ ਰਹੀ ਸੜਕ ਵਿਕਾਸ ਕਾਰਜ਼ਾਂ ਦੀ ਪੋਲ ਖੋਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸੜਕ ਕਿਨਾਰੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਰਿਹਾਇਸ਼ ਹੈ ਤੇ ਇਕ ਸੜਕ 'ਤੇ ਵੱਡੀ ਗਿਣਤੀ ਵਿੱਚ ਆਵਾਜਾਈ ਰਹਿੰਦੀ ਹੈ। ਇਸ ਕਰਕੇ ਕਿਸੇ ਵੇਲੇ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ। ਇਹ ਸੜਕ ਰਾਤ ਸਮੇਂ ਟੁੱਟਣ ਕਾਰਨ ਬਚਾਅ ਰਹਿ ਗਿਆ। ਉਨ੍ਹਾਂ ਇਸ ਸੜਕ ਨੂੰ ਬਨਾਉਣ ਵਿੱਚ ਵਰਤੀ ਗਈ ਕੁਤਾਹੀ ਦੀ ਜਾਂਚ ਕਰਕੇ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।