ਬਠਿੰਡਾ: ਜ਼ਿਲ੍ਹੇ ਦੇ ਐੱਸ.ਐੱਸ.ਪੀ. ਦਫ਼ਤਰ (District SSP Office) ਦੇ ਬਾਹਰ ਹਰਦੇਵ ਸਿੰਘ ਨਾਮ ਦੇ ਇੱਕ ਅੰਗਹੀਣ ਨੌਜਵਾਨ ਸਰਕਾਰੀ ਗੱਡੀ ਅੱਗੇ ਲੇਟ ਕੇ ਡੀ.ਐੱਸ.ਪੀ. ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਇਸ ਨੌਜਵਾਨ ਵੱਲੋਂ ਪੁਲਿਸ (Police) ‘ਤੇ ਜਾਣ-ਬੁੱਝ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਮੀਡੀਆ ਨਾਲ ਗੱਲਬਾਤ ਦੌਰਾਨ ਇਸ ਨੌਜਵਾਨ ਨੇ ਦੱਸਿਆ ਕਿ ਉਸ ਦੇ ਖ਼ਿਲਾਫ਼ ਬਲਾਤਕਾਰ (Rape) ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ।
ਉਸ ਨੇ ਕਿਹਾ ਕਿ ਉਸ ਨੂੰ ਜਾਣ-ਬੁੱਝ ਕੇ ਫਸਾਇਆ ਜਾ ਰਿਹਾ ਹੈ, ਪਰ ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਨੂੰ ਲੈਕੇ ਵੀ ਉਸ ਨੂੰ ਤੰਗ ਪ੍ਰੇਸ਼ਨ ਕਰ ਰਹੀ ਹੈ। ਨੌਜਵਾਨ ਨੇ ਕਿਹਾ ਕਿ ਇਹ ਇਨਸਾਫ਼ ਦੇ ਲਈ ਧੱਕੇ ਖਾਣ ਲਈ ਮਜ਼ਬੂਰ ਹੈ। ਉਸ ਨੇ ਕਿਹਾ ਕਿ ਮੈਂ 100 ਫੀਸਦੀ ਅਪਾਹਜ (100 percent disabled) ਹਾਂ, ਪਰ 40 ਦਿਨ ਪਹਿਲਾਂ ਇੱਕ ਔਰਤ ਵੱਲੋਂ ਉਸ ‘ਤੇ ਬਲਾਤਕਾਰ ਦਾ ਕੇਸ (Rape case) ਦਰਜ ਕਰਵਾਇਆ ਗਿਆ ਸੀ। ਨੌਜਵਾਨ ਨੇ ਦੱਸਿਆ ਕਿ ਜਿਸ ਦਿਨ ਉਸ ‘ਤੇ ਪਰਚਾ ਦਰਜ ਹੋਇਆ ਸੀ ਉਸ ਦਿਨ ਉਸ ਦੇ ਪਿਤਾ ਦੀ ਮੌਤ ਹੋਈ ਸੀ। ਹਾਲਾਂਕਿ ਉਨ੍ਹਾਂ ਦੀ ਹਾਲਾਤ ਨੂੰ ਦੇਖਦੇ ਹੋਏ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਸ ਨੂੰ ਰਾਹਤ ਦਿੱਤੀ ਗਈ ਹੈ ਅਤੇ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।