ਬਰਨਾਲਾ: ਸਬ ਡਵੀਜ਼ਨ ਤਪਾ ਮੰਡੀ (Sub Division Tapa Mandi) ਦੇ ਸਰਕਾਰੀ ਹਸਪਤਾਲ (Government Hospital) ਵਿੱਚੋਂ 33 ਡਿਊਟੀ ਤੇ ਤੈਨਾਤ ਕੱਚੇ ਸਿਹਤ ਕਰਮਚਾਰੀਆਂ (Health workers) ਨੂੰ ਡਿਊਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ। ਕੱਚੇ ਸਿਹਤ ਮੁਲਾਜ਼ਮ (Health workers) ਪਿਛਲੇ ਦੋ ਮਹੀਨਿਆਂ ਤੋਂ ਸਰਕਾਰੀ ਹਸਪਤਾਲ ਤਪਾ (Government Hospital Tapa) ਦੇ ਗੇਟ ਬਾਹਰ ਰੋਸ ਧਰਨਾ ਦੇ ਰਹੇ ਸਨ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਸਮੇਤ ਹੋਰ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇ (Barnala Bathinda National Highway) ‘ਤੇ ਪੱਕਾ ਧਰਨਾ ਲਾ ਦਿੱਤਾ ਹੈ।
ਇਸ ਮੌਕੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ (Chief Minister Bhagwant Singh Mann) ਨੇ ਪੰਜਾਬ ਅੰਦਰ ਰੁਜ਼ਗਾਰ ਦੇਣ ਦੇ ਨੌਜਵਾਨਾਂ ਨੂੰ ਵਾਅਦੇ ਕੀਤੇ ਸਨ, ਪਰ ਡਿਊਟੀ ‘ਤੇ ਤਾਇਨਾਤ ਮੁਲਾਜ਼ਮਾਂ ਨੂੰ ਹੀ ਬੇਰੁਜ਼ਗਾਰ ਕਰ ਦਿੱਤਾ ਹੈ। ਇਸ ਲਈ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਹੋਰ ਥਾਵਾਂ ਦੇ ਨਾਂ ਲੈ ਕੇ ਰੋਡ ਜਾਮ ਕਰਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।