ਪੰਜਾਬ

punjab

ETV Bharat / state

ਬਰਨਾਲਾ 'ਚ ਡਾਕਟਰਾਂ ਨੇ ਸਿਹਤ ਸਹੂਲਤਾਂ ਠੱਪ ਕੀਤੀਆਂ - ਬਰਨਾਲਾ ਦੇ ਸਰਕਾਰੀ ਹਸਪਤਾਲ

ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਪੇ-ਕਮਿਸ਼ਨ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਬਰਨਾਲਾ 'ਚ ਡਾਕਟਰਾਂ ਨੇ ਸਿਹਤ ਸਹੂਲਤਾਂ ਠੱਪ ਕੀਤੀਆਂ
ਬਰਨਾਲਾ 'ਚ ਡਾਕਟਰਾਂ ਨੇ ਸਿਹਤ ਸਹੂਲਤਾਂ ਠੱਪ ਕੀਤੀਆਂ

By

Published : Jul 12, 2021, 1:28 PM IST

ਬਰਨਾਲਾ:ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇ-ਕਮਿਸ਼ਨ ਦੇ ਵਿਰੋਧ ਵਿੱਚ ਜਿੱਥੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ। ਉਥੇ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਇਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਤਿੰਨ ਦਿਨਾਂ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸੰਬੰਧ ਵਿਚ ਗੱਲਬਾਤ ਕਰਦਿਆਂ ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਐਮ ਡੀ ਡਾਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇ-ਕਮਿਸ਼ਨ ਕਾਰਨ ਉਨ੍ਹਾਂ ਦੀ ਤਨਖਾਹ ਵਧਣ ਦੀ ਥਾਂ ਤੇ ਨੁਕਸਾਨ ਹੋ ਰਿਹਾ ਹੈ।

ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ 'ਚ ਅੱਜ ਤੋਂ ਤਿੰਨ ਦਿਨਾਂ ਲਈ ਹੜਤਾਲ ਕਰਨੀ ਪੈ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵੱਲੋਂ ਇਕ ਦਿਨ ਹੜਤਾਲ ਦੌਰਾਨ ਸਰਕਾਰ ਨੂੰ ਵੱਡੇ ਸੰਘਰਸ਼ ਦੀ ਚਿਤਾਵਨੀ ਦਿੱਤੀ ਸੀ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਕਾਰਨ ਹੁਣ ਹੜਤਾਲ ਤਿੰਨ ਦਿਨਾਂ ਦੀ ਕਰ ਦਿੱਤੀ ਗਈ ਹੈ।

ਬਰਨਾਲਾ 'ਚ ਡਾਕਟਰਾਂ ਨੇ ਸਿਹਤ ਸਹੂਲਤਾਂ ਠੱਪ ਕੀਤੀਆਂ

ਇਸ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨ ਦਿਨਾਂ ਦੌਰਾਨ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਅਗਲੇ ਤਿੰਨ ਦਿਨ ਸਰਕਾਰੀ ਪਰਚੀ ਬੰਦ ਕਰਕੇ ਆਪਣੇ ਤੌਰ 'ਤੇ ਪ੍ਰਾਈਵੇਟ ਪਰਚੀ ਸ਼ੁਰੂ ਕਰਕੇ ਆਪਣਾ ਰੋਸ ਜ਼ਾਹਰ ਕਰਨਗੇ।

ਇਹ ਵੀ ਪੜ੍ਹੋ :-ਪੰਜਾਬ 'ਚ ਸਿਹਤ ਸੁਵਿਧਾਵਾਂ ਠੱਪ,ਹੜਤਾਲ 'ਤੇ ਡਾਕਟਰ

ABOUT THE AUTHOR

...view details