ਬਰਨਾਲਾ: ਪਿਛਲੇ ਦਿਨੀਂ ਬਰਨਾਲਾ ਪੁਲਿਸ ਨੇ ਮਲੇਰਕੋਟਲਾ ਤੋਂ ਨਸ਼ਾ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਮੁਲਜ਼ਮ ਕੋਲੋਂ 35 ਲੱਖ 60 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਸਨ। ਹੁਣ ਦੋਸ਼ੀ ਕੋਲੋਂ 1 ਕਰੋੜ 14 ਲੱਖ ਰੁਪਏ ਦੀ ਡਰੱਗ ਮਨੀ ਬਰਨਾਲਾ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈ।
ਬਰਨਾਲਾ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ 'ਚ 1 ਕਰੋੜ 14 ਲੱਖ ਡਰੱਗ ਮਨੀ ਕੀਤੀ ਬਰਾਮਦ
ਬਰਨਾਲਾ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ 1 ਕਰੋੜ 14 ਲੱਖ ਡਰੱਗ ਮਨੀ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਹਾਲੇ ਤੱਕ ਨਸ਼ਿਆਂ ਦੀ ਇਨੀਂ ਵੱਡੀ ਰਕਮ ਪੰਜਾਬ ਵਿੱਚ ਕਦੇ ਨਹੀਂ ਫੜੀ ਗਈ।
ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ 1 ਕਰੋੜ 49 ਲੱਖ 60 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਹਾਲੇ ਤੱਕ ਨਸ਼ਿਆਂ ਦੀ ਇੰਨੀਂ ਵੱਡੀ ਰਕਮ ਪੰਜਾਬ ਵਿੱਚ ਕਦੇ ਨਹੀਂ ਫੜੀ ਗਈ। 25 ਫਰਵਰੀ ਨੂੰ ਬਰਨਾਲਾ ਵਿਖੇ 3 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਵਿੱਚ ਹਰ ਰੋਜ਼ ਨਵੇਂ ਖ਼ੁਲਾਸੇ ਹੋ ਰਹੇ ਹਨ।
ਇਸ ਮਾਮਲੇ ਵਿੱਚ ਹੁਣ ਤੱਕ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 44 ਲੱਖ 26 ਹਜ਼ਾਰ 770 ਨਸ਼ੀਲੀਆਂ ਗੋਲੀਆਂ ਵੀ ਇਨ੍ਹਾਂ ਨਸ਼ਾ ਤਸਕਰਾਂ ਤੋਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਹ ਸਾਰੀਆ ਪ੍ਰਾਪਤੀਆਂ ਐਸਐਸਪੀ ਸੰਦੀਪ ਗੋਇਲ ਦੇ ਬਰਨਾਲਾ ਵਿੱਚ ਨਿਯੁਕਤੀ ਤੋਂ ਬਾਅਦ ਹੋਈਆ ਹਨ।