ਬਰਨਾਲਾ:ਜ਼ਿਲ੍ਹਾ ਬਰਨਾਲਾ ਦੀ ਪੁਲਿਸ ਨੂੰ ਨਸ਼ਿਆਂ ਵਿਰੁੱਧ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਤੋਂ 1200 ਕਿੱਲੋ ਭੁੱਕੀ ਅਤੇ 15,0000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ ਪੁਲਿਸ ਰਿਮਾਂਡ ਕਰ ਰਹੀ ਹੈ।
ਟਰੱਕ ਵਿੱਚੋਂ ਭਾਰੀ ਮਾਤਰਾ 'ਚ ਭੁੱਕੀ ਬਰਾਮਦ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐੱਸਐੱਚਓ ਲਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਨੈਸ਼ਨਲ ਹਾਈਵੇ 'ਤੇ ਪਿੰਡ ਹਰੀਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੰਡੀਗੜ੍ਹ ਸਾਈਡ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ। ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 15,0000 ਰੁਪਏ ਦੀ ਡਰੱਗ ਮਨੀ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਮੁਲਜ਼ਮਾਂ ਦਾ ਰਿਮਾਂਡ ਹਾਸਿਲ: ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਅੱਜ ਬਰਨਾਲਾ ਪੁਲਿਸ ਨੂੰ ਇਹ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦ ਕਿ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫੜੇ ਗਏ ਨਸ਼ਾ ਤਸਕਰਾਂ ਦੇ ਖਿਲਾਫ ਵੱਖ-ਵੱਖ ਥਾਣਿਆਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਵੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਪੁੱਛਗਿੱਛ ਜ਼ਰੀਏ ਹੋਰ ਵੀ ਕਈ ਨਸ਼ਾ ਤਸਕਰਾਂ ਤੱਕ ਪੁਲਿਸ ਦੇ ਹੱਥ ਪਹੁੰਚਣ ਦੀ ਸੰਭਾਵਨਾ ਹੈ।