ਬਰਨਾਲਾ:ਪੰਜਾਬ ਪੁਲਿਸ ਇੱਕ ਪਾਸੇ ਜਿੱਥੇ ਨਸ਼ਾ ਰੋਕਣ ਅਤੇ ਨਸ਼ਾ ਛੁਡਾਓ ਮੁਹਿੰਮ ਚਲਾ ਰਹੀ ਹੈ ਉੱਥੇ ਹੀ ਦੂਜੇ ਪਾਸੇ ਇੱਕ ਪੁਲਿਸ ਮੁਲਾਜ਼ਮ ਨੇ ਪੂਰੀ ਪੰਜਾਬ ਪੁਲਿਸ ਨੂੰ ਸ਼ਰਮਿੰਦਾ ਕਰ ਦਿੱਤਾ। ਦੱਸ ਦਈਏ ਕਿ ਸੋਸ਼ਲ ਮੀਡੀਆ ’ਤੇ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ’ਚ ਪੁਲਿਸ ਮੁਲਾਜ਼ਮ ਨਸ਼ੇ ਚ ਧੁੱਤ ਹੈ। ਹੁਣ ਇਸ ਪੁਲਿਸ ਮੁਲਾਜ਼ਮ ਦੇ ਖਿਲਾਫ ਵੱਡੀ ਕਾਰਵਾਈ ਹੋਈ ਹੈ।
ਪੁਲਿਸ ਮੁਲਾਜ਼ਮ ਨੂੰ ਕੀਤਾ ਸਸਪੈਂਡ: ਦੱਸ ਦਈਏ ਕਿ ਪੁਲਿਸ ਮੁਲਾਜ਼ਮ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਬਰਨਾਲਾ ਪੁਲਿਸ ਨੇ ਆਪੇ ਇਸ ਮੁਲਾਜ਼ਮ ਖਿਲਾਫ ਸਖ਼ਤ ਐਕਸ਼ਨ ਲਿਆ। ਵੀਡੀਓ ਚ ਦਿਖ ਰਿਹਾ ਸ਼ਰਾਬੀ ਪੁਲਿਸ ਮੁਲਾਜ਼ਮ ਨੂੰ ਉੱਚ ਪੁਲਿਸ ਅਧਿਕਾਰੀਆਂ ਨੇ ਸਸਪੈਂਡ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਨਸ਼ੇ ’ਚ ਧੁੱਤ ਪੁਲਿਸ ਮੁਲਾਜ਼ਮ ਸਸਪੈਂਡ ਮਾਮਲੇ ਦੀ ਕੀਤੀ ਜਾ ਰਹੀ ਜਾਂਚ:ਇਸ ਸਬੰਧੀ ਡੀਐਸਪੀ ਬਰਨਾਲਾ ਰਾਜੇਸ਼ ਕੁਮਾਰ ਸਨੇਹੀ ਨੇ ਦੱਸਿਆ ਕਿ ਉਸ ਮੁਲਜਮ ਪੁਲਿਸ ਮੁਲਾਜ਼ਮ ਦੇ ਖਿਲਾਫ ਝੱਟਪੱਟ ਕਾਰਵਾਈ ਕਰਦੇ ਉਸਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਅੱਗੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੌਕੇ ਉੱਤੇ ਜ਼ਖ਼ਮੀ ਹੋਏ ਮੋਟਰਸਾਇਕਲ ਸਵਾਰਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਨਸ਼ੇ ਦੀ ਹਾਲਤ ’ਚ ਮੋਟਰਸਾਇਕਲ ਨੂੰ ਮਾਰੀ ਟੱਕਰ: ਕਾਬਿਲੇਗੌਰ ਹੈ ਕਿ ਬਰਨਾਲਾ ਦੇ ਬਾਜਾਖਾਨਾ ਰੋਡ ’ਤੇ ਪੁਲ ’ਤੇ ਇੱਕ ਪੁਲਿਸ ਮੁਲਾਜ਼ਮ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀਆਂ ਲੱਤਾਂ ਟੁੱਟ ਗਈਆਂ ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜੋ:ਸ਼ਰਾਬ ’ਚ ਧੁੱਤ ਪੁਲਿਸ ਮੁਲਾਜ਼ਮ ਨੇ ਰਗੜੇ ਮੋਟਰਸਾਈਕਲ ਸਵਾਰ, ਦੇਖੋ ਵੀਡੀਓ