ਬਰਨਾਲਾ : ਬਿਜਲੀ ਮਹਿਕਮਾ ਬਰਨਾਲਾ ਵੱਲੋਂ ਡਿਊਟੀ ਦੌਰਾਨ ਇੱਕ ਘਰ ਵਿੱਚ ਹੋ ਰਹੀ ਬਿਜਲੀ ਚੋਰੀ ਨੂੰ ਲੈ ਕੇ ਛਾਪੇਮਾਰੀ ਕਰਨ ਗਿਆ ਸੀ। ਇਸ ਦੌਰਾਨ ਪਰਿਵਾਰ ਵਾਲਿਆਂ ਅਤੇ ਬਿਜਲੀ ਕਰਮਚਾਰੀਆਂ ਵਿਚਕਾਰ ਝੜਪ ਹੋ ਗਈ।
ਛਾਪੇਮਾਰੀ ਕਰਨ ਗਏ ਬਿਜਲੀ ਮੁਲਾਜ਼ਮਾਂ ਦਾ ਹੋਇਆ ਕੁਟਾਪਾ - PUNJAB NEWS
ਬਰਨਾਲਾ ਵਿੱਚ ਬਿਜਲੀ ਮਹਿਕਮੇ ਨੇ ਇੱਕ ਘਰ ਵਿੱਚ ਬਿਜਲੀ ਚੋਰੀ ਹੋਣ ਦੀ ਸੂਚਨਾ ਮਿਲਦੇ ਹੀ ਘਰ ਤੇ ਛਾਪੇਮਾਰੀ ਕੀਤੀ ਇਸ ਦੌਰਾਨ ਪਰਿਵਾਰ ਵਾਲਿਆਂ ਅਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਿੱਚ ਕੁੱਟ-ਕੁਟਾਪਾ ਹੋ ਗਿਆ।
ਬਿਜਲੀ ਮੁਲਾਜ਼ਮਾਂ ਦਾ ਹੋਇਆ ਕੁਟਾਪਾ
ਬਿਜਲੀ ਮਹਿਕਮੇ ਦੇ ਮੁਲਾਜ਼ਮਾਂ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਦੇ ਆਧਾਰ ਤੇ ਇੱਕ ਮੁਲਾਜ਼ਮ ਉੱਤੇ ਵੀ ਪਰਚਾ ਦਰਜ ਕਰ ਲਿਆ ਹੈ ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਆਪਣਾ ਸਾਰਾ ਕੰਮ ਠੱਪ ਕਰ ਕੇ ਪ੍ਰਦਰਸ਼ਨ ਕਰ ਕੇ ਦੋਸ਼ੀ ਪਰਿਵਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸ ਮਾਮਲੇ ਵਿੱਚ ਦੋਹਾਂ ਧਿਰਾਂ ਵੱਲੋਂ ਇੱਕ ਦੂਜੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫ਼ਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਾਂਚ ਦੇ ਆਧਾਰ ਤੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।