ਪੰਜਾਬ

punjab

ETV Bharat / state

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ ਕਾਰਨ.. - front of the residence of Education Minister Meet Hair

ਬਰਨਾਲਾ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ।

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ
ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ

By

Published : Apr 14, 2022, 5:18 PM IST

ਬਰਨਾਲਾ:ਬਰਨਾਲਾ ਵਿੱਚ ਈਟੀਟੀ ਅਧਿਆਪਕਾਂ ਵੱਲੋਂ ਡੈਪੂਟੇਸ਼ਨਾਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੀਰਵਾਰ ਦੂਜੀ ਵਾਰ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਮੋਰਚਾ ਲਗਾ ਦਿੱਤਾ ਗਿਆ ਹੈ। ਵੱਡੀ ਗਿਣਤੀ ਵਿੱਚ ਈਟੀਟੀ ਅਧਿਆਪਕਾਂ ਵਲੋਂ ਵੱਖ ਵੱਖ ਜ਼ਿਲ੍ਹਿਆਂ ਤੋਂ ਆ ਕੇ ਸਿੱਖਿਆ ਮੰਤਰੀ ਦੇ ਘਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ
ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ

ਅਧਿਆਪਕਾਂ ਦੇ ਇਸ ਰੋਸ ਪ੍ਰਦਰਸ਼ਨ ਦੇਖਦਿਆਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਦੇ ਘਰ ਵਾਲੀ ਗਲੀ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਉੱਥੇ ਈਟੀਟੀ ਅਧਿਆਪਕ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦੌਰਾਨ ਕੀਤੇ ਗਏ ਵਾਅਦੇ ਨੂੰ ਲਾਗੂ ਨਾ ਕਰਨ ਕਾਰਨ ਰੋਸ ਵਿਚ ਹਨ। ਵੱਡੀ ਗਿਣਤੀ ਵਿੱਚ ਅਧਿਆਪਕ ਆਪਣੇ ਬੱਚਿਆਂ ਸਮੇਤ ਪਹੁੰਚੇ ਅਤੇ ਸਿਖਰ ਦੁਪਹਿਰੇ ਧੁੱਪ ਵਿਚ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਗਾ ਕੇ ਆਪਣਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ
ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ

ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਮਨੀਸ਼ ਕੁਮਾਰ, ਬਿਮਲਾ ਰਾਣੀ ਅਤੇ ਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਡੈਪੂਟੇਸ਼ਨਾਂ ਰੱਦ ਕਰਕੇ ਬਦਲੀਆਂ ਦੇ ਹੁਕਮ ਕਰਨ ਦੀ ਹੈ। ਅਧਿਆਪਕਾਂ ਦੀ ਇਸ ਛੋਟੀ ਜਿਹੀ ਮੰਗ ਨੂੰ ਪੂਰਾ ਕਰਨ ਤੋਂ ਵੀ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਪਿੱਛੇ ਹੱਟ ਰਹੀ ਹੈ। ਉਹਨਾਂ ਨੇ ਕਿਹਾ ਕਿ ਪਿਛਲੀ ਵਾਰ ਵੀ ਉਨ੍ਹਾਂ ਵੱਲੋਂ ਦੋ ਦਿਨ ਲਈ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਰਨਾਲਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਭਰੋਸੇ ਉਨ੍ਹਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਸੀ।

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ
ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ

ਉਹਨਾਂ ਨੇ ਕਿਹਾ ਕਿ ਇਸ ਉਪਰੰਤ ਉਹਨਾਂ ਦੀ ਮੀਤ ਹੇਅਰ ਸਿੱਖਿਆ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਵੀ ਹੋਈ। ਇਸ ਮੀਟਿੰਗ ਵਿੱਚ ਵੀ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਕਰਕੇ ਉਨ੍ਹਾਂ ਨੂੰ ਮਜਬੂਰੀ ਵੱਸ ਮੁੜ ਦੂਜੀ ਵਾਰ ਮੰਤਰੀ ਦੀ ਕੋਠੀ ਅੱਗੇ ਆਉਣਾ ਪਿਆ।

ਦੂਜੀ ਵਾਰ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਡਟੇ ਈਟੀਟੀ ਅਧਿਆਪਕ, ਜਾਣੋ! ਕਾਰਨ

ਉਨ੍ਹਾਂ ਕਿਹਾ ਕਿ ਉਹ ਪੱਕਾ ਮੋਰਚਾ ਲਗਾਉਣ ਦੀ ਪੂਰੀ ਤਿਆਰੀ ਕਰਕੇ ਆਏ ਹਨ ਜਿੰਨਾ ਸਮਾਂ ਉਨ੍ਹਾਂ ਦੀਆਂ ਡੈਪੂਟੇਸ਼ਨਾਂ ਵੱਧ ਕਰਕੇ ਬਦਲੀ ਦੇ ਹੁਕਮ ਜਾਰੀ ਹੁੰਦੇ ਉਨ੍ਹਾਂ ਸਮਾਂ ਉਹ ਆਪਣਾ ਮੋਰਚਾ ਖਤਮ ਨਹੀਂ ਕਰਨਗੇ।

ਇਹ ਵੀ ਪੜ੍ਹੋ:ਵਿਸਾਖੀ ਮੌਕੇ ਕਣਕ ਦੀ ਵਾਢੀ ਕਰਵਾ ਰਹੇ ਕਿਸਾਨਾਂ ਦੇ ਚਿਹਰੇ ਤੋਂ ਉੱਡੀਆਂ ਰੌਣਕਾਂ, ਦੱਸੀ ਹੱਢਬੀਤੀ

ABOUT THE AUTHOR

...view details