ਬਰਨਾਲਾ:ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਪਾਰਟੀ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ (Ex MLA Pirmal Singh Dhaula expelled from Congress) ਗਿਆ ਹੈ। ਭਾਵੇਂ ਪਿਰਮਲ ਸਿੰਘ ਨੂੰ ਪਾਰਟੀ ਤੋਂ ਤਿੰਨ ਮਹੀਨੇ ਪਹਿਲਾਂ ਕੱਢ ਦਿੱਤਾ ਗਿਆ ਸੀ, ਪਰ ਉਹਨਾਂ ਨੂੰ ਪਾਰਟੀ ਚੋਂ ਕੱਢਣ ਦਾ ਲੈਟਰ ਅੱਜ ਸੋਸ਼ਲ ਮੀਡੀਆ ਉਪਰ ਵਾਇਰਲ ਹੋਇਆ ਹੈ। ਸਾਬਕਾ ਵਿਧਾਇਕ ਨੂੰ ਪਾਰਟੀ ਚੋਂ ਬਾਹਰ ਕੱਢਣ ਦੀ ਪੁਸ਼ਟੀ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਨੇ ਕੀਤੀ ਹੈ।
ਇਹ ਵੀ ਪੜੋ:Love Horoscope: ਅੱਜ ਮਿਲੇਗਾ ਸੱਚਾ ਪਿਆਰ ਜਾਂ ਟੁੱਟੇਗਾ ਦਿਲ, ਜਾਣੋ ਲਵ ਰਾਸ਼ੀਫਲ ਵਿੱਚ ਆਪਣੀ ਰਾਸ਼ੀ ਦਾ ਪੂਰਾ ਹਾਲ
ਜ਼ਿਕਰਯੋਗ ਹੈ ਕਿ ਪਿਰਮਲ ਸਿੰਘ ਧੌਲਾ 2017 ਵਿੱਚ ਆਮ ਪਾਰਟੀ ਵਲੋਂ ਵਿਧਾਇਕ ਚੁਣੇ ਗਏ ਸਨ, ਪਰ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਹ ਪੱਕੇ ਤੌਰ 'ਤੇ ਸੁਖਪਾਲ ਖਹਿਰਾ ਦੇ ਗਰੁੱਪ ਨਾਲ ਜੁੜ ਗਏ ਸਨ। 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ’ਚ ਸ਼ਾਮਲ ਹੋ ਗਏ ਸਨ, ਪਰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਖ਼ਿਲਾਫ਼ ਗਤੀਵਿਧੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ’ਚੋਂ ਪਿਰਮਲ ਸਿੰਘ ਖ਼ਾਲਸਾ ਨੂੰ ਬਾਹਰ ਦਾ ਕੱਢ ਦਿੱਤਾ ਹੈ। ਜਿਸ ਨਾਲ ਇਕ ਵਾਰੀ ਫਿਰ ਪਿਰਮਲ ਸਿੰਘ ਖ਼ਾਲਸਾ ਦੇ ਸਿਆਸੀ ਭਵਿੱਖ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ, ਇਹ ਆਉਣ ਵਾਲੇ ਸਮੇਂ ਦੀ ਬੁੱਕਲ ਦੀਆਂ ਗੱਲਾਂ ਹਨ।