ਬਰਨਾਲਾ: ਕਾਂਗਰਸ ਸਰਕਾਰ ਦੀ ਵਾਅਦਾਖਿਲਾਫ਼ੀ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵਲੋਂ 1 ਮਾਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸ਼ੈਸ਼ਨ ਦੌਰਾਨ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਕਾਲੀ ਦਲ ਦੇ ਇਸ ਫੈਸਲੇ ਤੋਂ ਬਾਅਦ ਬਰਨਾਲਾ 'ਚ ਸਾਬਕਾ ਫ਼ੌਜੀਆਂ ਵਲੋਂ ਵੀ ਇਸ ਵਿਧਾਨ ਸਭਾ ਘਿਰਾਓ 'ਚ ਸਾਥ ਦੇਣ ਦੀ ਗੱਲ ਕੀਤੀ ਹੈ।
ਸਾਬਕਾ ਫੌਜੀਆਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਇਸ ਲਈ ਸਾਥ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਫੌਜੀਆਂ ਨਾਲ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਉਨ੍ਹਾਂ ਵਲੋਂ ਰੋਸ ਵਜੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।
ਅਕਾਲੀ ਦਲ ਵੱਲੋਂ ਵਿਧਾਨ ਸਭਾ ਘਿਰਾਉ 'ਚ ਸਾਬਕਾ ਫ਼ੌਜੀ ਵੀ ਹੋਣਗੇ ਸ਼ਾਮਲ ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਫੌਜੀ ਵਿੰਗ ਪੰਜਾਬ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ 4 ਸਾਲ ਹੋ ਗਏ। ਪੰਜਾਬ ਸਰਕਾਰ ਨੇ ਆਪਣੇ ਮੇਨੀਫ਼ੈਸਟੋ ਵਿੱਚ ਸਾਬਕਾ ਸੈਨਿਕਾਂ ਲਈ 16 ਪੁਆਇੰਟ ਰੱਖੇ ਸਨ, ਪਰ ਉਸ ‘ਚ ਸਿਰਫ ਇੱਕ ਹੀ ਪੂਰਾ ਕੀਤਾ ਗਿਆ। ਫੌਜੀਆਂ ਦੀ ਲੁੱਟ-ਖਸੁੱਟ ਲਗਾਤਾਰ ਜਾਰੀ ਹੈ। ਉਨ੍ਹਾਂ ਦਾ ਬਣਦਾ ਮਾਨ ਸਨਮਾਨ ਉਨਾਂ ਨੂੰ ਅੱਜ ਤੱਕ ਨਹੀਂ ਮਿਲਿਆ।
ਇਸ ਰੋਸ ਦੇ ਚੱਲਦਿਆਂ ਸਾਬਕਾ ਫੌਜੀਆਂ ਦਾ ਕਾਫ਼ਿਲਾ ਪੰਜਾਬ ਭਰ ’ਚੋਂ ਵਿਧਾਨ ਸਭਾ ਘਿਰਾਓ 'ਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਵੇਗਾ। ਉਨ੍ਹਾਂ ਪੰਜਾਬ ਭਰ ਦੇ ਸਾਬਕਾ ਫੌਜੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚੋਂ 10-10 ਗੱਡੀਆਂ ਦਾ ਕਾਫ਼ਿਲਾ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਤੈਅ ਪ੍ਰੋਗਰਾਮ ਅਨੁਸਾਰ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਪੁੱਜਣ।
ਇਹ ਵੀ ਪੜ੍ਹੋ:ਪੁਲਿਸ ਮੁਲਾਜ਼ਮ ਨਾਲ ਉਲਝਿਆ ਨਿਹੰਗ, ਵਾਇਰਲ ਹੋਈ ਵੀਡੀਓ