ਬਰਨਾਲਾ:ਲੇਹ ਲੱਦਾਖ ਸਿਆਚਨ ਗਲੇਸ਼ੀਅਰ ਵਿੱਚ ਬਰਨਾਲਾ ਦੇ ਪਿੰਡ ਕਰਮਗੜ੍ਹ ਦੇ ਸ਼ਹੀਦ ਹੋਏ ਫੌਜੀ ਜਵਾਨ ਅਮਰਦੀਪ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਸਰਕਾਰੀ ਅਫ਼ਸਰਾਂ ਤੇ ਪਿੰਡ ਵਾਸੀਆਂ ਨੇ ਸ਼ਹੀਦ ਅਮਰਦੀਪ ਸਿੰਘ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ। ਇਸ ਮੌਕੇ ਭਰੇ ਮਨ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਫੌਜੀ ਅਮਰਦੀਪ ਸਿੰਘ ਦੀ ਭੂਆ ਸਿੰਦਰ ਕੌਰ ਅਤੇ ਛੋਟੀ ਭੈਣ ਸੁਖਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਹੁਤ ਚੰਗੇ ਸੁਭਾਅ ਦਾ ਸੀ ਅਤੇ ਕੁੱਝ ਸਮਾਂ ਪਹਿਲਾਂ ਹੀ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦਾ ਭਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ਼ਹੀਦ ਹੋਇਆ ਹੈ। ਸ਼ਹੀਦ ਫੌਜੀ ਦੀ ਭੂਆ ਨੇ ਕਿਹਾ ਕਿ ਉਹ ਆਪਣੇ ਦੂਜੇ ਬੇਟੇ ਨੂੰ ਵੀ ਭਾਰਤੀ ਫੌਜ ਵਿੱਚ ਭੇਜੇਗੀ।
ਇਹ ਵੀ ਪੜੋ: ਮਜਬੂਰੀ ’ਚ ਪੁਲਿਸ ਨੇ ਅਦਾਕਾਰ ਜਿੰਮੀ ਸ਼ੇਰਗਿੱਲ ਖ਼ਿਲਾਫ਼ ਪਰਚਾ ਕੀਤਾ ਦਰਜ