ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਇਕ ਕਿਸਾਨ ਦੀ ਭਾਜਪਾ ਆਗੂ ਦੇ ਘਰ ਅੱਗੇ ਮੌਤ ਹੋ ਗਈ। ਮ੍ਰਿਤਕ 63 ਸਾਲਾ ਕਿਸਾਨ ਸੁਖਦੇਵ ਸਿੰਘ ਪਿੰਡ ਗੁਰਮ ਦਾ ਰਹਿਣ ਵਾਲਾ ਸੀ, ਜੋ ਲਗਾਤਾਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਧਰਨਿਆਂ ’ਚ ਸ਼ਾਮਲ ਹੁੰਦਾ ਆ ਰਿਹਾ ਸੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਲੱਗੇ ਜਥੇਬੰਦੀ ਦੇ ਪੱਕੇ ਮੋਰਚੇ ’ਤੇ ਸੁਖਦੇਵ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਦੌਰਾਨ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਵੱਲੋ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਭਾਜਪਾ ਆਗੂ ਦੇ ਘਰ ਅੱਗੇ ਧਰਨੇ ਦੌਰਾਨ ਬਰਨਾਲਾ ’ਚ ਕਿਸਾਨ ਦੀ ਮੌਤ
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਆਗੂ ਜਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਤਾਰ ਬੀਜੇਪੀ ਦੀ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਖੇਤੀ ਕਾਨੂੰਨਾਂ ਵਿਰੁੱਧ ਮੋਰਚਾ ਲਗਾਇਆ ਹੋਇਆ ਹੈ, ਜਿੱਥੇ ਲੰਬੇ ਸਮੇਂ ਤੋਂ ਸੁਖਦੇਵ ਸਿੰਘ ਲਗਾਤਾਰ ਹਾਜ਼ਰੀ ਲਵਾ ਰਹੇ ਸਨ। ਸੋਮਵਾਰ ਨੂੰ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੱਲ ਰਹੀ ਸੀ ਜਿਸ ਦਰਮਿਆਨ ਸੁਖਦੇਵ ਸਿੰਘ ਨੂੰ ਅਟੈਕ ਹੋ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਤਸਵੀਰ
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਮ੍ਰਿਤਕ ਦੇ ਪਰਿਵਾਰ ਨੂੰ ਦੱਸ ਲੱਖ ਮੁਆਵਜ਼ਾ ਰਾਸ਼ੀ, ਸੰਪੂਰਨ ਕਰਜ਼ਾ ਮੁਆਫ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਨਹੀਂ ਕਰਦੀ ਉਨ੍ਹਾਂ ਸਮਾਂ ਸੁਖਦੇਵ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ।