ਬਰਨਾਲਾ: ਪੰਜਾਬ ਦੇ ਕਿਸਾਨਾਂ ਦੀ ਗੰਨੇ ਦੀ ਫਸਲ ਦਾ 80 ਕਰੋੜ ਰੁਪਏ ਦਾ ਬਕਾਇਆ ਧੂਰੀ ਸ਼ੂਗਰ ਮਿੱਲ ਵੱਲੋਂ ਨਾ ਦੇਣ ਦੇ ਰੋਸ ਵਜੋਂ ਬੀਤੇ ਕਈ ਦਿਨਾਂ ਤੋਂ ਸ਼ੂਗਰ ਮਿਲ ਕੋਲ ਕਿਸਾਨਾਂ ਦਾ ਧਰਨਾ ਜਾਰੀ ਹੈ। ਉਸ ਦੇ ਚਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਵੱਲੋਂ ਜ਼ਿਲ੍ਹਾ ਬਰਨਾਲਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਨੇ ਇੱਕਠੇ ਹੋ ਕੇ ਸਾਰੇ ਸ਼ਹਿਰ ਵਿੱਚ ਰੋਸ਼ ਮੁਜ਼ਾਹਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਦੇ ਬਾਹਰ ਕਾਂਗਰਸ ਸਰਕਾਰ ਦੀ ਅਰਥੀ ਫੂਕੀ ਅਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।
ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ - daily update
ਗੰਨੇ ਦੀ ਰਕਮ ਦਾ ਬਕਾਇਆ ਨਾ ਮਿਲਣ ਕਰਕੇ ਕਿਸਾਨਾਂ ਨੇ ਧੂਰੀ ਦੀ ਸ਼ੁਗਰ ਮਿਲ ਅੱਗੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਹੈ। ਇਸ ਦੇ ਚਲਦੇ ਬਰਨਾਲਾ ਵਿੱਚ ਕਿਸਾਨਾਂ ਨੇ ਡੀਸੀ ਦਫ਼ਤਰ ਸਾਹਮਣੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
![ਬਰਨਾਲਾ ਦੇ ਡੀਸੀ ਦਫ਼ਤਰ ਸਾਹਮਣੇ ਕਿਸਾਨਾਂ ਨੇ ਫੂਕਿਆ ਸਰਕਾਰ ਦਾ ਪੁਤਲਾ](https://etvbharatimages.akamaized.net/etvbharat/images/768-512-2730346-66-7b33e655-9992-48e7-8b4d-d15af56a666b.jpg)
ਕਿਸਾਨ ਆਗੂਆਂ ਨੇ ਦੱਸਿਆ ਕਿ ਧੂਰੀ ਸ਼ਹਿਰ ਦੀ ਸ਼ੂਗਰ ਮਿਲ ਉੱਤੇ ਪਿਛਲੇ ਸਾਲ ਦਾ ਕਿਸਾਨਾਂ ਦੀ ਗੰਨੇ ਦੀ ਫ਼ਸਲ ਦਾ ਬਕਾਇਆ 10 ਕਰੋੜ ਅਤੇ ਇਸ ਸਾਲ ਦਾ 70 ਕਰੋੜ ਦਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਮਿਲਾਂ ਦੇ ਨਾਲ ਕਿਸਾਨਾਂ ਦਾ ਸਮਝੌਤਾ ਕਰਵਾਇਆ ਸੀ। ਉਸ ਤੋਂ ਵੀ ਸਰਕਾਰ ਭੱਜ ਰਹੀ ਹੈ।
ਉਨ੍ਹਾਂ ਆਖਿਆ ਕਿ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਕਰਜ਼ਾ ਹੁਣ ਤੱਕ ਨਹੀਂ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਨਾਲ ਜੋ ਵੀ ਵਾਅਦੇ ਕੀਤੇ ਸੀ ਉਨ੍ਹਾਂ ਵਿੱਚ ਕੋਈ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਕਰ ਗੰਨੇ ਦੀ ਬਾਕੀ ਰਕਮ ਨਾ ਦਵਾਈ ਤਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਾਡੇ ਵਿਰੋਧ ਦਾ ਸਾਹਮਣਾ ਕਰਣਾ ਪਵੇਗਾ ਅਤੇ ਅਸੀਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਾਂਗੇ।