ਬਰਨਾਲਾ :ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੇ ਹੇਠਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੁਆਰਾ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ 6 ਜੂਨ ਵਲੋਂ ਲੈ ਕੇ 10 ਜੂਨ ਤੱਕ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਪੰਜਾਬ ਵਿੱਚ ਪੈਦਾ ਹੋਏ ਪਾਣੀ ਸੰਕਟ ਨੂੰ ਲੈ ਕੇ ਕੀਤਾ ਜਾ ਰਿਹਾ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਨਾ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨੇਤਾਵਾਂ ਦਰਸ਼ਨ ਸਿੰਘ ਅਤੇ ਨਛੱਤਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੱਥੇਬੰਦੀ ਵਲੋਂ ਪੂਰੇ ਪੰਜਾਬ ਵਿੱਚ 6 ਜੂਨ ਤੋਂ ਲੈ ਕੇ 10 ਜੂਨ ਤੱਕ ਪਿੰਡ ਵਿੱਚ ਪਾਣੀ ਦੀਆਂ ਟੈਂਕੀਆਂ ਦੇ ਹੇਠਾਂ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।
ਉਨ੍ਹਾਂ ਅਨੁਸਾਰ ਬਰਨਾਲਾ ਜਿਲ੍ਹੇ ਦੇ ਵੱਖ-ਵੱਖ ਪਿੰਡ ਵਿੱਚ ਵੀ ਧਰਨੇ ਪਰਦਰਸ਼ਨ ਪਾਣੀ ਦੀਆਂ ਟੈਂਕੀਆਂ ਦੇ ਹੇਠਾਂ ਸ਼ੁਰੂ ਹੋ ਗਏ ਹਨ। ਜ਼ਿਲ੍ਹੇ ਦੇ ਪਿੰਡ ਚੀਮਾ ਦੀ ਪਾਣੀ ਦੀ ਟੈਂਕੀ ਦੇ ਹੇਠਾਂ ਧਰਨਾ ਪ੍ਰਦਰਸ਼ਨ ਕਰ ਰਹੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਖ਼ਤਮ ਕਰਨ ਲਈ ਕਿਸਾਨਾਂ ਨੂੰ ਜ਼ਿੰਮੇਦਾਰ ਦੱਸਿਆ ਜਾ ਰਿਹਾ ਹੈ। ਜਦੋਂ ਕਿ ਇਸਦੇ ਜ਼ਿੰਮੇਦਾਰ ਕਿਸਾਨ ਨਹੀਂ ਸਗੋਂ ਵੱਡੀਆਂ ਕਾਰਪੋਰੇਟ ਕੰਪਨੀਆਂ ਦੇ ਮਾਲਿਕ ਹਨ।
ਬਿਜਲੀ ਦੀ ਸਮੱਸਿਆ ਤੇ ਪਾਣੀ ਸੰਕਟ ਨੂੰ ਲੈ ਕੇ ਕਿਸਾਨ ਦਾ ਸਰਕਾਰ ਖ਼ਿਲਾਫ ਭਖਿਆਂ ਗੁੱਸਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵੱਡੀਆਂ ਕੰਪਨੀਆਂ ਨੂੰ ਪਾਣੀ ਵੇਚਿਆ ਜਾ ਰਿਹਾ ਹੈ ਅਤੇ ਇਸਦਾ ਕਸੂਰਵਾਰ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੀਕ੍ਰਾਂਤੀ ਦੇ ਸਮੇਂ ਝੋਨੇ ਨੂੰ ਉਸ ਸਮੇਂ ਦੀ ਕੇਂਦਰ ਸਰਕਾਰ ਲੈ ਕੇ ਆਈ ਸੀ ਅਤੇ ਵੱਡੀਆਂ ਕੰਪਨੀਆਂ, ਵੱਡੇ ਟਰੈਕਟਰ ਲਿਆਕੇ ਕਿਸਾਨਾਂ ਨੂੰ ਝੋਨੇ ਦੇ ਫਸਲੀ ਚੱਕਰ ਵਿੱਚ ਪਾ ਦਿੱਤਾ ਅਤੇ ਇਸਤੋਂ ਕਿਸਾਨਾਂ ਦੇ ਉੱਤੇ ਕਰਜ਼ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਅਤੇ ਰਾਜ ਸਰਕਾਰਾਂ ਪਾਣੀ ਨੂੰ ਪ੍ਰਾਈਵੇਟ ਕਾਰਪੋਰੇਟ ਹੱਥਾਂ ਵਿੱਚ ਦੇ ਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਚਾਹੁੰਦੀ ਹੈ। ਜਿਸਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਧਰਤੀ ਹੇਠਲਾ ਪਾਣੀ ਬਚਾਉਣ ਲਈ ਜਾਗਰੂਕ ਕਰਨ ਦੇ ਨਾਲ-ਨਾਲ ਇਹ ਧਰਨੇ ਪ੍ਰਦਰਸ਼ਨ ਦਾ ਅਭਿਆਨ ਚਲਾਇਆ ਗਿਆ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਵੱਡੀਆਂ ਕਾਰਪੋਰੇਟ ਕੰਪਨੀਆਂ ਵੱਲੋਂ ਆਪਣੀ ਫੈਕਟਰੀਆਂ ਦਾ ਗੰਦਾ ਪਾਣੀ ਧਰਤੀ ਦੇ ਹੇਠਾਂ ਪਾ ਦਿੱਤਾ, ਜਿਸਦੇ ਨਾਲ ਕਿ ਪੀਣ ਵਾਲਾ ਪਾਣੀ ਵੀ ਖ਼ਰਾਬ ਹੋ ਗਿਆ ਅਤੇ ਇਨ੍ਹਾਂ ਕੰਪਨੀਆਂ ਵੱਲੋਂ ਨਦੀਆਂ ਨਾਲੀਆਂ ਵਿੱਚ ਵੀ ਫੈਕਟਰੀਆਂ ਦਾ ਗੰਦਾ ਪਾਣੀ ਪਾ ਕੇ ਉਨ੍ਹਾਂ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ:ਹੈਰਾਨੀਜਨਕ ! ਕਾਰ ਚਾਲਕ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਕਾਰ ਦੇ ਵੀ ਆਪ-ਪਾਰ ਹੋਈ ਗੋਲੀ