ਬਰਨਾਲਾ : ਪਾਵਰਕਾਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਟਰਾਂਸਫਾਰਮਰ ਦੀ ਮੰਗ ਲੈ ਕੇ ਪੁੱਜੇ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਐਸਡੀਓ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਵਿਭਾਗ 'ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਟਰਾਂਸਫਾਰਮਰ ਵਿਭਾਗ ਵੱਲੋਂ ਪਾਸ ਹੋਣ ਦੇ ਬਾਵਜੂਦ ਨਹੀਂ ਦਿੱਤੇ ਜਾ ਰਹੇ ਅਤੇ ਅਧਿਕਾਰੀ ਉਨ੍ਹਾਂ ਨੂੰ ਬੇਵਜਾ ਖੱਜਲ ਖੁਆਰ ਕਰ ਰਹੇ ਹਨ।
ਟਰਾਂਸਫਾਰਮਰ ਨਾ ਦਿੱਤੇ ਜਾਣ ਦੇ ਰੋਸ ਵਿੱਚ ਕਿਸਾਨਾਂ ਨੇ ਐਸਡੀਓ ਦਫ਼ਤਰ ਬਰਨਾਲਾ ਦਾ ਕੀਤਾ ਘਿਰਾਓ ਇਸ ਕਰਕੇ ਉਹ ਅੱਜ ਟਰਾਂਸਫ਼ਾਰਮਰ ਲੈਣ ਐਕਸੀਅਨ ਦੇ ਦਫ਼ਤਰ ਪੁੱਜੇ ਸਨ, ਜਿੱਥੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਇਸ ਤੋਂ ਦੁੱਖੀ ਹੋ ਕੇ ਉਨ੍ਹਾਂ ਨੂੰ ਐਸਡੀਓ ਦਾ ਘਿਰਾਓ ਕਰਨਾ ਪਿਆ ਹੈ। ਮੌਕੇ 'ਤੇ ਭਾਰੀ ਗਿਣਤੀ 'ਚ ਪੁਲਿਸ ਬਲ ਵੀ ਮੌਕੇ ਪਹੁੰਚੀ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾ ਸਮਾਂ ਟਰਾਂਸਫਾਰਮਰ ਨਹੀਂ ਮਿਲਦੇ, ਉਹ ਧਰਨਾ ਨਹੀਂ ਚੁੱਕਣਗੇ।
ਧਰਨੇ ਦੌਰਾਨ ਗੱਲਬਾਤ ਕਰਦਿਆ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਦਰਸ਼ਨ ਸਿੰਘ ਚੀਮਾ ਤੇ ਮਲਕੀਤ ਸਿੰਘ ਨੇ ਕਿਹਾ ਕਿ ਪਿੰਡ ਚੀਮਾ, ਠੁਲੀਵਾਲ ਅਤੇ ਗੁਰਮ ਦੇ ਲੋਕਾਂ ਨੂੰ ਘਰਾਂ ਦੀ ਬਿਜਲੀ ਲਈ ਸਮੱਸਿਆ ਆ ਰਹੀ ਹੈ। ਕਿਉਂਕਿ ਟਰਾਂਸਫਾਰਮਰਾਂ ਤੇ ਲੋਡ ਵੱਧ ਹੈ ਅਤੇ ਬਿਜਲੀ ਦੀ ਸਮੱਸਿਆ ਆ ਰਹੀ ਹੈ।
ਇਸ ਕਰਕੇ ਪਿੰਡਾਂ ਦੇ ਟਰਾਂਸਫਾਰਮਰ ਪਾਸ ਹੋ ਚੁੱਕੇ ਹਨ। ਜਿਨ੍ਹਾਂ ਨੂੰ ਲੈਣ ਲਈ ਪਾਵਰਕਾਮ ਦਫ਼ਤਰ ਬਰਨਾਲਾ ਪੁੱਜੇ ਸਨ। ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ। ਇਸ ਤੋਂ ਦੁਖੀ ਹੋ ਕੇ ਉਨ੍ਹਾਂ ਨੂੰ ਐਸਡੀਓ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਕੇ ਟਰਾਂਸਫਾਰਮਰ ਨਾ ਦਿੱਤੇ ਗਏ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।
ਇਸ ਮੌਕੇ ਪ੍ਰਸ਼ਾਸਨ ਵੱਲੋਂ ਪਹੁੰਚੇ ਬਰਨਾਲਾ ਦੇ ਤਹਿਸੀਲਦਾਰ ਹਰਬੰਸ ਸਿੰਘ ਨੇ ਕਿਹਾ ਕਿ ਪਾਵਰਕਾਮ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਕਿਸਾਨਾਂ ਨੂੰ ਦੋ ਟਰਾਂਸਫਾਰਮਰ ਦੇ ਦਿੱਤੇ ਗਏ ਹਨ। ਇਸੇ ਨਾਲ ਹੀ ਦੋ ਟਰਾਂਸਫਾਰਮਰ ਜਲਦ ਦੇ ਦਿੱਤੇ ਜਾਣਗੇ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਆਪਣਾ ਧਰਨਾ ਸਮਾਪਤ ਕਰ ਦਿੱਤਾ ਗਿਆ।