ਪੰਜਾਬ

punjab

ਦਿੱਲੀ ਹਿੰਸਾ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਦੀਪ ਸਿੱਧੂ ਨੂੰ ਦੱਸਿਆ ਜ਼ਿੰਮੇਵਾਰ

By

Published : Jan 28, 2021, 11:32 AM IST

ਦਿੱਲੀ ਹਿੰਸਾ ਤੇ ਲਾਲ ਕਿੱਲ੍ਹੇ 'ਤੇ ਝੰਡਾ ਲਹਿਰਾਉਣ ਨੂੰ ਲੈ ਕੇ ਕਿਸਾਨਾਂ ਨੇ ਦੀਪ ਸਿੱਧੂ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ, ਜਿਸ ਦੇ ਤਹਿਤ ਇਹ ਹਿੰਸਕ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਦਿੱਲੀ ਹਿੰਸਾ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਦੀਪ ਸਿੱਧੂ ਨੂੰ ਦੱਸਿਆ ਜ਼ਿੰਮੇਵਾਰ
ਦਿੱਲੀ ਹਿੰਸਾ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਦੀਪ ਸਿੱਧੂ ਨੂੰ ਦੱਸਿਆ ਜ਼ਿੰਮੇਵਾਰ

ਬਰਨਾਲਾ: ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਦਿੱਲੀ ਵਿਖੇ ਹਿੰਸਾ ਤੇ ਲਾਲ ਕਿੱਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਦੀਪ ਸਿੱਧੂ ਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਦਿੱਲੀ ਹਿੰਸਾ ਲਈ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਦੀਪ ਸਿੱਧੂ ਨੂੰ ਦੱਸਿਆ ਜ਼ਿੰਮੇਵਾਰ

26 ਜਨਵਰੀ ਨੂੰ ਕਿਸਾਨਾਂ ਦੀ ਗਣਤੰਤਰ ਟਰੈਕਟਰ ਪਰੇਡ ਦੌਰਾਨ ਦਿੱਲੀ 'ਚ ਹਿੰਸਾ ਵਾਪਰੀ। ਇਸ ਦੇ ਬਾਵਜੂਦ ਪੰਜਾਬ 'ਚ ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਹੈ। ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਜਿਥੇ ਇੱਕ ਪਾਸੇ ਦਿੱਲੀ ਵਿਖੇ ਹੋਈ ਹਿੰਸਾ ਨੂੰ ਲੈ ਕਿਸਾਨਾਂ 'ਚ ਭਾਰੀ ਰੋਸ ਹੈ, ਉਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਟਰੈਕਟਰ ਰੈਲੀ ਦੇ ਬਾਅਦ ਕਿਸਾਨਾਂ ਦੇ ਹੌਂਸਲੇ ਹੋਰ ਬੁਲੰਦ ਨਜ਼ਰ ਆ ਰਹੇ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ, ਜਿਸ ਦੇ ਤਹਿਤ ਇਹ ਹਿੰਸਕ ਘਟਨਾਵਾਂ ਵਾਪਰੀਆਂ ਹਨ। ਦਿੱਲੀ ਹਿੰਸਾ ਲਈ ਸਿੱਧੇ ਤੌਰ 'ਤੇ ਦੀਪ ਸਿੱਧੂ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ। ਦੀਪ ਸਿੱਧੂ ਦੀ ਭਾਜਪਾ ਸਰਕਾਰ ਨਾਲ ਸਾਂਝ ਹੁਣ ਕਿਸੇ ਤੋਂ ਲੁੱਕੀ ਨਹੀਂ ਹੈ। ਦੀਪ ਸਿੱਧੂ ਸਰਕਾਰ ਦਾ ਮੋਹਰਾ ਬਣ ਕੇ ਪਹਿਲੇ ਹੀ ਦਿਨ ਤੋਂ ਸੰਘਰਸ਼ ਨੂੰ ਤਾਰਪੀੜੋ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 26 ਜਨਵਰੀ ਮੌਕੇ ਵੀ ਸੰਘਰਸ਼ ’ਚ ਸ਼ਾਮਲ ਹੋਏ ਨੌਜਵਾਨਾਂ ਨੂੰ ਵਰਗਲਾ ਕੇ ਦੀਪ ਸਿੱਧੂ ਲਾਲ ਕਿਲੇ ’ਤੇ ਲੈ ਕੇ ਗਿਆ। ਜਿੱਥੇ ਉਨ੍ਹਾਂ ਵੱਲੋਂ ਕੇਸਰੀ ਝੰਡਾ ਲਹਿਰਾ ਕੇ ਸੰਘਰਸ਼ ਦੀ ਦਿਸ਼ਾ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਕੰਮ ਲਈ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਵਲੋਂ ਉਸ ਨੂੰ ਪੂਰਾ ਸਾਥ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਕੀਤੀ ਗਈ ਟਰੈਕਟਰ ਪਰੇਡ ਪੂਰੀ ਤਰ੍ਹਾਂ ਸਫ਼ਲ ਹੋਈ ਹੈ। ਜਿਸ ਕਰਕੇ ਉਨ੍ਹਾਂ ਦੇ ਹੌਂਸਲੇ ਪੂਰੀ ਤਰਾਂ ਬੁਲੰਦ ਹਨ। ਖੇਤੀ ਕਾਨੂੰਨ ਰੱਦ ਹੋਣ ਤੱਕ ਉਹ ਕਿਸਾਨ ਜੱਥੇਬੰਦੀਆਂ ਦਾ ਸਾਥ ਦਿੰਦੇ ਹੋਏ ਕਿਸਾਨ ਅੰਦੋਲਨ ਜਾਰੀ ਰੱਖਣਗੇ।

ABOUT THE AUTHOR

...view details