ਪੰਜਾਬ

punjab

ETV Bharat / state

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਨੇ ਜਾਮ ਕੀਤਾ ਬਠਿੰਡਾ-ਅੰਬਾਲਾ ਰੇਲ ਮਾਰਗ - ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਰੋਹ

ਬਰਨਾਲਾ ਵਿਖੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਬਠਿੰਡਾ-ਅੰਬਾਲਾ ਰੇਲ ਮਾਰਗ ਜਾਮ ਕਰਕੇ 'ਰੇਲ ਰੋਕੋ ਅੰਦੋਲਨ' ਸ਼ੁਰੂ ਕਰ ਦਿੱਤਾ ਗਿਆ ਹੈ।

ਫ਼ੋਟੋ।
ਫ਼ੋਟੋ।

By

Published : Sep 24, 2020, 2:51 PM IST

ਬਰਨਾਲਾ: ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਰੋਹ ਹੋਰ ਤੇਜ਼ ਹੋ ਗਿਆ ਹੈ ਜਿਸ ਤਹਿਤ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਇਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ 'ਰੇਲ ਰੋਕੋ ਅੰਦੋਲਨ' ਸ਼ੁਰੂ ਕਰ ਦਿੱਤਾ ਗਿਆ ਹੈ।

ਬਰਨਾਲਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ-ਅੰਬਾਲਾ ਰੇਲ ਮਾਰਗ ਜਾਮ ਕਰਕੇ ਆਪਣਾ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਕਿਸਾਨਾਂ ਵੱਲੋਂ 24 ਸਤੰਬਰ ਤੋਂ ਲੈ ਕੇ 26 ਸਤੰਬਰ ਤੱਕ ਇਹ ਰੇਲ ਮਾਰਗ ਜਾਮ ਕੀਤਾ ਜਾਵੇਗਾ।

ਵੇਖੋ ਵੀਡੀਓ

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ 7 ਦਿਨਾਂ ਦੇ ਪੱਕੇ ਮੋਰਚੇ ਪਿੰਡ ਬਾਦਲ ਅਤੇ ਪਟਿਆਲਾ ਵਿਖੇ ਲਗਾਏ ਗਏ ਹਨ। ਉਸ ਤੋਂ ਬਾਅਦ 'ਰੇਲ ਰੋਕੋ ਅੰਦੋਲਨ' ਸ਼ੁਰੂ ਕੀਤਾ ਗਿਆ ਹੈ। ਇਹ ਰੇਲ ਰੋਕੋ ਅੰਦੋਲਨ ਲਗਾਤਾਰ 3 ਦਿਨ ਰਾਤ ਚੱਲੇਗਾ। ਇਸ ਰੇਲ ਰੋਕੋ ਅੰਦੋਲਨ ਨੂੰ ਲੈ ਕੇ ਲੰਗਰ, ਪੱਖੇ, ਗੱਦਿਆਂ ਸਮੇਤ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ।

ਉਨ੍ਹਾਂ ਕਿਹਾ ਕਿ ਸਿਆਸੀ ਲੋਕਾਂ ਤੋਂ ਕਿਸਾਨਾਂ ਨੂੰ ਆਸ ਖ਼ਤਮ ਹੋ ਚੁੱਕੀ ਹੈ, ਜਿਸ ਕਰਕੇ ਕਿਸਾਨ ਖ਼ੁਦ ਸੜਕਾਂ 'ਤੇ ਬੈਠ ਚੁੱਕੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਦਾ ਆਉਣਾ ਇੱਕ ਨਵੇਂ ਇਨਕਲਾਬ ਦਾ ਮੁੱਢ ਬੰਨ੍ਹੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇ ਕੇ ਡਰਾਮੇਬਾਜ਼ੀ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਅੱਜ ਪੰਜਾਬ ਆ ਰਹੀ ਹੈ, ਪਰ ਉਸ ਨੂੰ ਪੰਜਾਬ ਆਉਣ ਦੀ ਥਾਂ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਘਰ ਅੱਗੇ ਇਨ੍ਹਾਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਬੈਠਣਾ ਚਾਹੀਦਾ ਹੈ।

ABOUT THE AUTHOR

...view details