ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਸੰਘਰਸ਼ ਤਹਿਤ ਦਿੱਲੀ ਦੀਆਂ ਹੱਦਾਂ ’ਤੇ ਲਗਾਤਾਰ ਕਿਸਾਨਾਂ ਦੇ ਮੋਰਚੇ ਲੱਗੇ ਹੋਏ ਹਨ। ਉੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਹਰਿਆਣਾ ਸਮੇਤ ਦੇਸ਼ ਭਰ ਵਿੱਚ ਬੀਜੇਪੀ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤਹਿਤ ਬੀਤੇ ਕੱਲ ਹਰਿਆਣਾ ਦੇ ਕਰਨਾਲ ਵਿੱਚ ਬੀਜੇਪੀ ਲੀਡਰਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ।
ਇਹ ਵੀ ਪੜੋ: ਹੁਣ ਕਿਸਾਨਾਂ ਨੇ ਘੇਰਿਆ ਇਹ ਵਿਧਾਇਕ
ਪ੍ਰੰਤੂ ਵਿਰੋਧ ਕਰਨ ਵਾਲੇ ਕਿਸਾਨਾਂ ਉੱਪਰ ਪੁਲੀਸ ਪ੍ਰਸ਼ਾਸਨ ਵੱਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ। ਜਿਸ ਕਾਰਨ ਕਿਸਾਨਾਂ ਦੇ ਸਿਰ ਤਕ ਪਾਟ ਗਏ। ਹਰਿਆਣਾ ਵਿੱਚ ਕਿਸਾਨਾਂ ਦੇ ਕੀਤੇ ਗਏ ਤਸ਼ੱਦਦ ਤੋਂ ਪੰਜਾਬ ਦੇ ਕਿਸਾਨ ਭੜਕ ਗਏ ਹਨ। ਜਿਸ ਦੇ ਚੱਲਦਿਆਂ ਅੱਜ ਦਿਨ ਚੜ੍ਹਦੇ ਹੀ ਪੰਜਾਬ ਦੇ ਪਿੰਡਾਂ ਵਿੱਚ ਖੱਟਰ ਸਰਕਾਰ ਦੇ ਪੁਤਲੇ ਸਾੜ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ।
ਹਰਿਆਣਾ ’ਚ ਕਿਸਾਨਾਂ 'ਤੇ ਕੀਤੇ ਤਸ਼ੱਦਦ ਕਾਰਨ ਭੜਕੇ ਪੰਜਾਬ ਦੇ ਕਿਸਾਨ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਖੱਟਰ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕਰਨ ਵਾਲੇ ਕਿਸਾਨਾਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਤਰੀਕੇ ਨਾਲ ਪਿਛਲੇ ਨੌਂ ਮਹੀਨਿਆਂ ਤੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਹਨ। ਬੀਤੇ ਕੱਲ੍ਹ ਇਸੇ ਸੰਘਰਸ਼ ਦੇ ਚਲਦਿਆਂ ਬੀਜੇਪੀ ਲੀਡਰਾਂ ਦਾ ਹਰਿਆਣਾ ਵਿੱਚ ਵਿਰੋਧ ਕੀਤਾ ਜਾ ਰਿਹਾ ਸੀ, ਪਰੰਤੂ ਖੱਟਰ ਸਰਕਾਰ ਦੀ ਸ਼ਹਿ 'ਤੇ ਕਿਸਾਨਾਂ ਉੱਪਰ ਪੁਲੀਸ ਵੱਲੋਂ ਅੰਨਾ ਲਾਠੀਚਾਰਜ ਕੀਤਾ ਗਿਆ। ਜਿਸ ਕਾਰਨ ਕਿਸਾਨਾਂ ਦੇ ਸਿਰ ਤਕ ਪਾਏ ਗਏ ਅਤੇ ਹੋਰ ਗੰਭੀਰ ਸੱਟਾਂ ਵੀ ਲੱਗੀਆਂ।
ਕਿਸਾਨਾਂ ਨੇ ਕਿਹਾ ਕਿ ਇਕ ਪਾਸੇ ਮੋਦੀ ਸਰਕਾਰ ਕਿਸਾਨਾਂ ਨੂੰ ਅਤਿਵਾਦੀ ਦੱਸ ਰਹੀ ਸੀ ਜਦਕਿ ਬੀਤੇ ਕੱਲ੍ਹ ਕਿਸਾਨਾਂ ਉੱਪਰ ਹਰਿਆਣਾ ਦੀ ਬੀਜੇਪੀ ਸਰਕਾਰ ਵਲੋਂ ਅੱਤਵਾਦੀਆਂ ਨਾਲੋਂ ਵੀ ਭੈੜਾ ਸਲੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਅਜਿਹੇ ਤਸ਼ੱਦਦ ਤੋਂ ਕਿਸਾਨ ਡਰਨ ਵਾਲੇ ਨਹੀਂ ਹਨ, ਜਿੰਨਾ ਸਮਾਂ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜੋ: ਕਾਬੁਲ ਹਵਾਈ ਅੱਡੇ 'ਤੇ ਖ਼ਤਰਾ, ਅਮਰੀਕਾ ਨੇ ਦਿੱਤੀ ਇਹ ਚਿਤਾਵਨੀ