ਪੰਜਾਬ

punjab

ETV Bharat / state

ਕਿਸਾਨਾਂ ਨੇ 31 ਜਨਵਰੀ ਨੂੰ ਵਿਸਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ - ਕਿਸਾਨ ਆਗੂਆਂ

ਕਿਸਾਨ ਆਗੂਆਂ ਨੇ 31 ਜਨਵਰੀ ਤੱਕ ਉਹਨਾਂ ਦੀਆਂ ਮੰਗਾਂ ਨਾ ਪੂਰੀਆਂ ਹੋਣ 'ਤੇ ਉਤਰ ਪ੍ਰਦੇਸ਼ ਵਿੱਚ ਬੀਜੇਪੀ ਵਿਰੁੱਧ ਮੋਰਚਾ ਲਗਾਉਣ ਦਾ ਵੀ ਐਲਾਨ ਕੀਤਾ ਹੈ। ਜਿਸ ਤਹਿਤ ਸੰਯੁਕਤ ਕਿਸਾਨ ਮੋਰਚਾ ਯੂਪੀ ਦੇ ਲਖੀਮਪੁਰੀ ਖੀਰੀ ਦੇ ਵਿੱਚ ਮੋਰਚਾ ਲਗਾਉਣ ਜਾ ਰਿਹਾ ਹੈ।

ਕਿਸਾਨਾਂ ਨੇ 31 ਜਨਵਰੀ ਨੂੰ ਵਿਸਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ
ਕਿਸਾਨਾਂ ਨੇ 31 ਜਨਵਰੀ ਨੂੰ ਵਿਸਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ

By

Published : Jan 22, 2022, 7:25 PM IST

ਬਰਨਾਲਾ: ਪੰਜਾਬ ਸਮੇਤ ਦੇਸ਼ ਦੇ ਪੰਜ ਰਾਜਾਂ ਵਿੱਚ ਜਿੱਥੇ ਇੱਕ ਪਾਸੇ ਵਿਧਾਨ ਸਭਾ ਚੋਣਾਂ 2022 ਦੀਆਂ ਸਰਗਰਮੀਆਂ ਤੇਜ਼ ਹਨ। ਉਥੇ ਦੂਜੇ ਪਾਸੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜੱਥੇਬੰਦੀਆਂ ਵਲੋਂ ਬਣਾਏ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਕੇਂਦਰ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸੰਘਰਸ਼ ਤਹਿਤ ਪੰਜਾਬ ਦੀਆਂ 18 ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਹੋਈ। ਇਸ ਮੀਟਿੰਗ ਵਿੱਚ ਉਹ ਜੱਥੇਬੰਦੀਆਂ ਸ਼ਾਮਲ ਹੋਈਆ।

ਜੋ ਵਿਧਾਨ ਸਭਾ ਚੋਣਾਂ ਵਿੱਚ ਭਾਗ ਨਹੀਂ ਲੈ ਰਹੀਆਂ ਹਨ। ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਕੇਂਦਰ ਸਰਕਾਰ ਵਲੋਂ ਮੰਗਾਂ ਸਬੰਧੀ ਕੀਤੀ ਵਾਅਦਾਖਿਲਾਫ਼ੀ ਨੂੰ ਲੈ ਕੇ 31 ਜਨਵਰੀ ਨੂੰ ਦੇਸ਼ ਭਰ ਵਿੱਚ ਵਿਸਵਾਸ਼ਘਾਤ ਦਿਵਸ ਮਨਾਉਂਦੇ ਹੋਏ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ।

ਕਿਸਾਨਾਂ ਨੇ 31 ਜਨਵਰੀ ਨੂੰ ਵਿਸਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ

ਉਥੇ ਕਿਸਾਨ ਆਗੂਆਂ ਨੇ 31 ਜਨਵਰੀ ਤੱਕ ਉਹਨਾਂ ਦੀਆਂ ਮੰਗਾਂ ਨਾ ਪੂਰੀਆਂ ਹੋਣ 'ਤੇ ਉਤਰ ਪ੍ਰਦੇਸ਼ ਵਿੱਚ ਬੀਜੇਪੀ ਵਿਰੁੱਧ ਮੋਰਚਾ ਲਗਾਉਣ ਦਾ ਵੀ ਐਲਾਨ ਕੀਤਾ ਹੈ। ਜਿਸ ਤਹਿਤ ਸੰਯੁਕਤ ਕਿਸਾਨ ਮੋਰਚਾ ਯੂਪੀ ਦੇ ਲਖੀਮਪੁਰੀ ਖੀਰੀ ਦੇ ਵਿੱਚ ਮੋਰਚਾ ਲਗਾਉਣ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰੰਘ ਉਗਰਾਹਾਂ ਅਤੇ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਜਿਸ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਂ ਕਿਸਾਨਾਂ ਨੇ ਆਪਣਾ ਦਿੱਲੀ ਦੇ ਬਾਰਡਰਾਂ ਤੋਂ ਸੰਘਰਸ਼ ਖ਼ਤਮ ਕੀਤਾ ਸੀ, ਉਸ ਦਿਨ ਕੇਂਦਰ ਸਰਕਾਰ ਨਾਲ ਸੰਯੁਕਤ ਕਿਸਾਨ ਮੋਰਚੇ ਦੀਆਂ ਕੁੱਝ ਮੰਗਾਂ ਤੇ ਸਹਿਮਤੀ ਬਣੀ ਸੀ।

ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਅਜੇ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਹਨਾਂ ਮੰਗਾਂ ਵਿੱਚ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਜੀਪ ਥੱਲੇ ਕੁਚਲਣ ਵਾਲੀ ਘਟਨਾ ਅਹਿਮ ਸੀ। ਜਿਸ ਵਿੱਚ ਇਸ ਘਟਨਾ ਦੇ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਨਾ ਮੁੱਖ ਹੈ। ਪਰ ਅਜੇ ਤੱਕ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਕੁੱਝ ਕਿਸਾਨਾਂ ਨੂੰ ਇਸ ਮਾਮਲੇ ਵਿੱਚ ਝੂਠੇ ਪਰਚੇ ਦਰਜ਼ ਕਰਕੇ ਗ੍ਰਿਫਤਾਰ ਕੀਤਾ ਹੈ।

ਇਸਤੋਂ ਇਲਾਵਾ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਉਪਰ ਦਰਜ਼ ਕੀਤੇ ਪਰਚਿਆਂ ਨੂੰ ਰੱਦ ਕਰਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਮੁੱਖ ਹੈ। ਜਿਸ ਉਪਰ ਕੇਂਦਰ ਸਰਕਾਰ ਨੇ ਕੋਈ ਅਮਲ ਨਹੀਂ ਕੀਤਾ।

ਕੇਂਦਰ ਸਰਕਾਰ ਦੇ ਇਸ ਵਿਸਵਾਸਘਾਤ ਕਾਰਨ ਸੰਯੁਕਤ ਕਿਸਾਨ ਮੋਰਚੇ ਵਲੋਂ 15 ਜਨਵਰੀ ਨੂੰ ਮੀਟਿੰਗ ਦੌਰਾਨ 31 ਜਨਵਰੀ ਨੂੰ ਵਿਸਵਾਸ਼ਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ 31 ਜਨਵਰੀ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਬੀਜੇਪੀ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਉਥੇ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 1 ਫ਼ਰਵਰੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਮਿਸ਼ਨ ਯੂਪੀ ਵੀ ਸ਼ੁਰੂ ਕਰਨ ਜਾ ਰਿਹਾ ਹੈ। ਜਿਸ ਤਹਿਤ ਲਖੀਮਪੁਰ ਖੀਰੀ ਦੀ ਘਟਨਾ ਦੇ ਇਨਸਾਫ਼ ਲਈ ਲਖੀਮਪੁਰ ਖੀਰੀ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਪੱਕਾ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਜਿੰਨਾਂ ਸਮਾਂ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਅਤੇ ਬੇਕਸੂਰ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਹਨਾਂ ਦਾ ਪੱਕਾ ਮੋਰਚਾ ਯੂਪੀ ਵਿੱਚ ਲੱਗੇਗਾ। ਇਸ ਮੋਰਚੇ ਦੀ ਅਗਵਾਈ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਗੇ। ਉਹਨਾਂ ਕਿਹਾ ਕਿ ਇਸ ਯੂਪੀ ਦੇ ਮੋਰਚੇ ਵਿੱਚ ਦੇਸ਼ ਭਰ ਤੋਂ ਪਹਿਲਾਂ ਦੀ ਤਰ੍ਹਾਂ ਕਿਸਾਨ ਸ਼ਾਮਲ ਹੋਣਗੇ।

ਮੀਟਿੰਗ ਵਿੱਚ ਇਹ ਜੱਥੇਬੰਦੀਆਂ ਹੋਈਆਂ ਸ਼ਾਮਲ

ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਕ੍ਰਾਂਤੀਕਾਰੀ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ, ਬੀਕੇਯੂ ਖੋਸਾ, ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀਕੇਯੂ ਮਾਨਸਾ, ਪਗੜੀ ਸੰਭਾਲ ਲਹਿਰ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਜਥੇਬੰਦੀਆਂ ਸ਼ਾਮਲ ਹੋਈਆਂ। ਇਸ ਤੋਂ ਇਲਾਵਾ ਦਸੂਹਾ ਗੰਨਾ ਸੰਘਰਸ਼ ਕਮੇਟੀ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ), ਕੰਢੀ ਏਰੀਆ ਕਿਸਾਨ ਸੰਘਰਸ਼ ਕਮੇਟੀ ਨੇ ਫੋਨ ਉਪਰ ਅੱਜ ਦੀ ਮੀਟਿੰਗ ਨਾਲ ਸਹਿਮਤੀ ਪ੍ਰਗਟਾਈ।

ਇਹ ਵੀ ਪੜ੍ਹੋ: ਪੰਜਾਬ ਮਾਡਲ ਨੂੰ ਲੈਕੇ ਭੜਕੇ ਸਿੱਧੂ ਕਿਹਾ ਮੈਂ ਪੰਜਾਬ ਕਾਂਗਰਸ ਦਾ ਪ੍ਰਧਾਨ ਜਾਂ ਕਿਸੇ ਗਲੀ ਦਾ ਪ੍ਰਧਾਨ

ABOUT THE AUTHOR

...view details