ਪੰਜਾਬ

punjab

ETV Bharat / state

ਖੇਤੀ ਆਰਡੀਨੈਂਸ: ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕਿਸਾਨਾਂ ਦਾ ਕਾਫ਼ਲਾ ਹੋਇਆ ਰਵਾਨਾ - ਖੇਤੀ ਆਰਡੀਨੈਂਸਾਂ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਇੱਕ ਵਫਦ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬਰਨਾਲਾ ਤੋਂ ਰਵਾਨਾ ਹੋਇਆ ਹੈ। ਕਿਸਾਨਾਂ ਦਾ ਵਫ਼ਦ ਰਾਜਪਾਲ ਨੂੰ ਮਿਲਣ ਲਈ ਰਵਾਨਾ, ਖੇਤੀ ਆਰਡੀਨੈਂਸ ਲਈ ਦੇਣਗੇ ਮੰਗ ਪੱਤਰ

ਫ਼ੋਟੋ
ਫ਼ੋਟੋ

By

Published : Sep 16, 2020, 5:27 PM IST

ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਇੱਕ ਵਫਦ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬਰਨਾਲਾ ਤੋਂ ਰਵਾਨਾ ਹੋਇਆ। ਯੂਨੀਅਨ ਦੇ ਆਗੂਆਂ ਨੇ ਪੰਜਾਬ ਪੱਧਰ ਉੱਤੇ ਕਿਸਾਨਾਂ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਖੇਤੀ ਆਰਡੀਨੈਂਸਾਂ ਸਮੇਤ ਬਿਜਲੀ ਸੋਧ ਬਿੱਲ 2020 ਵਾਪਸ ਲੈਣ ਲਈ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਲਈ ਰਵਾਨਾ ਹੋਏ ਹਨ।

ਵੀਡੀਓ

ਆਗੂਆਂ ਜਗਸੀਰ ਸਿੰਘ ਛੀਨੀਵਾਲ ਅਤੇ ਸਿਕੰਦਰ ਸਿੰਘ ਮਾਨ ਨੇ ਕਿਹਾ ਕਿ ਖੇਤੀ ਆਰਡੀਨੈਂਸ ਕਿਸਾਨਾਂ ਦੀ ਤਬਾਹੀ ਹੈ ਇਸ ਨਾਲ ਕਿਸਾਨੀ ਖ਼ਤਮ ਹੋ ਜਾਵੇਗੀ। ਇਸ ਨੂੰ ਵਾਪਸ ਕਰਵਾਉਣ ਲਈ ਉਨ੍ਹਾਂ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਕੁੱਝ ਕਿਸਾਨ ਦਿੱਲੀ ਵੱਲ ਕੂਚ ਕਰਨ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਹਰਿਆਣਾ ਪੁਲਿਸ ਵੱਲੋਂ ਰੋਕਿਆ ਗਿਆ।

ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਖੇਤੀ ਆਰਡੀਨੈਂਸ ਵਾਪਸ ਲੈਣ ਅਤੇ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਉੱਤੇ ਮਿਲਣ ਲਈ ਸਮਾਂ ਲੈਣ ਵਾਸਤੇ ਮੰਗ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਤਸੱਲੀਬਖਸ਼ ਜਵਾਬ ਨਾ ਮਿਲਿਆ ਤਾਂ ਉਹ ਪੁਲਿਸ ਦੀਆਂ ਰੋਕਾਂ ਤੋੜਦੇ ਹੋਏ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਮੰਗ ਪੱਤਰ ਦੇਣ ਤਾਂ ਉਹ ਸੀਮਤ ਗਿਣਤੀ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਸਲੇ ਉੱਤੇ ਕੋਈ ਹਲ ਨਾ ਨਿਕਲਿਆ ਤਾਂ ਉਹ ਦਿੱਲੀ ਵੱਲ ਕੂਚ ਕਰਨਗੇ ਤੇ ਇਨ੍ਹਾਂ ਨਿਯਮਾਂ ਦੀ ਵੀ ਪਰਵਾਹ ਨਹੀਂ ਕਰਨਗੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਕੇ ਸੰਘਰਸ਼ ਵਿੱਢਣਗੇ।

ਇਹ ਵੀ ਪੜ੍ਹੋ:ਖੇਤੀਬਾੜੀ ਆਰਡੀਨੈਂਸ ਵਿਰੁੱਧ ਲੁਧਿਆਣਾ 'ਚ ਕਿਸਾਨਾਂ ਦਾ ਧਰਨਾ

ABOUT THE AUTHOR

...view details