ਬਰਨਾਲਾ:ਪੰਜਾਬ ਵਿਧਾਨ ਸਭਾ ਵਿੱਚ ਮਨਪ੍ਰੀਤ ਸਿੰਘ ਬਾਦਲ ਬਜਟ 2021-22 ਪੇਸ਼ ਕੀਤਾ ਗਿਆ।। ਇਸ ਬਜਟ ਵਿਚ ਪੰਜਾਬ ਦੇ ਕਿਸਾਨਾਂ ਲਈ ਦੂਜੇ ਪੜਾਅ ਤਹਿਤ 1186 ਕਰੋੜ ਰੁਪਏ ਕਰਜ਼ ਮੁਆਫ਼ੀ ਲਈ ਰੱਖੇ ਗਏ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਰੱਖੀ ਹੀ ਕਰਜ਼ ਮੁਆਫ਼ੀ ਨੂੰ ਲੈ ਕੇ ਬਰਨਾਲਾ ਵਿੱਚ ਕਿਸਾਨਾਂ ਨੇ ਬਜਟ ਤੇ ਸਖ਼ਤ ਪ੍ਰਤੀਕਰਮ ਦਿੱਤੇ ਹਨ।
ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਤੇ ਕਿਸਾਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਚੋਣਾਂ ਵੇਲੇ ਕਿਸਾਨਾਂ ਦਾ ਕਰਜ਼ਾ ਮੁਆਫੀ ਦੀ ਗੱਲ ਕਰਕੇ ਸੱਤਾ 'ਚ ਆਈ ਸੀ। ਵਾਅਦੇ ਮੁਤਾਬਕ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਸਰਕਾਰੀ ਤੇ ਪ੍ਰਾਈਵੇਟ ਦੋਵੇਂ ਕਰਜ਼ੇ ਮੁਆਫ ਕੀਤੇ ਸਨ, ਪਰ ਸੱਤਾ 'ਚ ਆਉਂਦੇ ਹੀ ਸਰਕਾਰ ਨੇ ਕਿਸਾਨਾਂ ਤੋਂ ਮੂੰਹ ਫੇਰ ਲਿਆ। ਸੂਬਾ ਸਰਕਾਰ ਨੇ ਚੋਣਾਂ ਸਮੇਂ ਕਿਸਾਨਾਂ ਨਾਲ ਕੀਤੇ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ।