ਬਰਨਾਲਾ: ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ (Repeal of three agricultural laws) ਕਰਵਾਉਣ ਲਈ ਡਟੇ ਹੋਏ ਸਨ। ਹੁਣ ਖੇਤੀ ਕਾਨੂੰਨ ਰੱਦ ਹੋਣ ਨਾਲ ਅੰਦੋਲਨ ਕਰ ਰਹੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ (United Farmers Front) ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ 11 ਦਸੰਬਰ ਨੂੰ ਦਿੱਲੀ ਬਾਰਡਰਾਂ 'ਤੇ ਡਟੇ ਬੈਠੇ ਕਿਸਾਨਾਂ ਦੇ ਕਾਫ਼ਲਿਆਂ ਦੀ ਵਾਪਸੀ ਹੋਵੇਗੀ। ਇਹਨਾਂ ਕਾਫ਼ਲਿਆਂ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਪੰਜਾਬ ਦੇ ਕਿਸਾਨ ਪੱਬਾਂ ਭਾਰ ਹੋ ਰਹੇ ਹਨ।
ਦਿੱਲੀ ਤੋਂ ਜਿੱਤ ਕੇ ਮੁੜਨ ਵਾਲੇ ਕਾਫ਼ਲਿਆਂ ਦੇ ਸਵਾਗਤ ਲਈ ਪੰਜਾਬ ਦੇ ਕਿਸਾਨ ਪੱਬਾਂ ਭਾਰ ਇਸ ਸਬੰਧੀ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਡਟੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਨਾਲ ਕਿਸਾਨ ਅੰਦੋਲਨ ਦੀ ਵੱਡੀ ਜਿੱਤ ਹੋਈ ਹੈ। ਦਿੱਲੀ ਬਾਰਡਰਾਂ ਸਮੇਤ ਪੰਜਾਬ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚ ਵੱਡੀ ਖੁਸ਼ੀ ਦਾ ਮਾਹੌਲ ਹੈ।
ਇਹ ਵੀ ਪੜ੍ਹੋ:ਅੰਦੋਲਨ ਮੁਲਤਵੀ: ਕਿਸਾਨਾਂ ਦੀ ਫ਼ਤਿਹ, ਈਟੀਵੀ ਨਾਲ ਖ਼ਾਸ ਗੱਲਬਾਤ
ਇਸ ਜਿੱਤ ਨੇ ਪੰਜਾਬ ਦੇ ਕਿਸਾਨਾਂ ਵਿੱਚ ਵੱਡਾ ਜੋਸ਼ ਭਰਿਆ ਹੈ। ਉਹਨਾਂ ਕਿਹਾ ਕਿ ਦਿੱਲੀ ਤੋਂ ਭਲਕੇ ਸਾਡੇ ਕਿਸਾਨ ਭਰਾ ਜਿੱਤ ਕੇ ਵਾਪਿਸ ਪੰਜਾਬ ਪਰਤਣਗੇ। ਜਿਹਨਾਂ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਹਨਾਂ ਕਿਸਾਨਾਂ ਦੇ ਕਾਫ਼ਲਿਆਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।
ਦਿੱਲੀ ਤੋਂ ਜਿੱਤ ਕੇ ਮੁੜਨ ਵਾਲੇ ਕਾਫ਼ਲਿਆਂ ਦੇ ਸਵਾਗਤ ਲਈ ਪੰਜਾਬ ਦੇ ਕਿਸਾਨ ਪੱਬਾਂ ਭਾਰ ਉਹਨਾਂ ਕਿਹਾ ਕਿ ਇਸ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਹੀਦ ਵੀ ਹੋਏ ਹਨ। ਬਰਨਾਲਾ ਜਿਲ੍ਹੇ ਦੇ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਯਾਦਗਾਰ ਬਨਾਉਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਪ੍ਰਸ਼ਾਸ਼ਨ ਤੱਕ ਪਹੁੰਚ ਕੀਤੀ ਜਾਵੇਗੀ। ਉਥੇ ਮਹਿਲਾ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਅੰਦੋਲਨ ਨੇ ਔਰਤਾਂ ਵਿੱਚ ਵੱਡੀ ਜਾਗਰੂਕਤਾ ਲਿਆਂਦੀ ਹੈ। ਇਹ ਪਹਿਲਾ ਅੰਦੋਲਨ ਹੈ, ਜਿਸ ਵਿਚ ਮਰਦਾਂ ਦੇ ਨਾਲ ਔਰਤਾਂ ਨੇ ਵੀ ਆਪਣੀ ਸ਼ਹਾਦਤ ਦਿੱਤੀ ਹੈ।
ਇਹ ਵੀ ਪੜ੍ਹੋ:Kisan Andolan: ਕਿਸਾਨ ਅੰਦੋਲਨ ਮੁਲਤਵੀ, ਸਿੰਘੂ ਬਾਰਡਰ ਤੋਂ ਟੈਂਟ ਹੱਟਣੇ ਹੋਏ ਸ਼ੁਰੂ