ਬਰਨਾਲਾ:ਇੱਕ ਪਾਸੇ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ ਰੂਪ ਲੈਂਦਾ ਨਜ਼ਰ ਆ ਰਿਹਾ ਹੈ, ਉਥੇ ਹੀ ਪਰਾਲੀ ਦੇ ਮੁੱਦੇ ਦਿਨ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਪਰਾਲੀ ਨੂੰ ਲੈ ਕੇ ਹਰ ਸਾਲ ਕਿਸਾਨਾਂ ਦੇ ਵੱਲੋਂ ਖੇਤਾਂ ਵਿੱਚ ਬਚੀ ਪਰਾਲੀ ਨੂੰ ਅੱਗ ਲਗਾਉਣ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਚੁੱਕਿਆ ਹੈ। ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (Farmers Union) ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗੁਵਾਈ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ।
ਪਰਾਲੀ ਦੇ ਮਾਮਲੇ ਨੂੰ ਲੈ ਕੇ ਕਿਸਾਨਾਂ ਦਾ ਸਰਕਾਰ ਨੂੰ ਅਲਟੀਮੇਟਮ - Punjab
ਬਰਨਾਲਾ ਵਿਚ ਕਿਸਾਨ ਯੂਨੀਅਨ (Farmers Union) ਵੱਲੋਂ ਪਾਰਲੀ ਦੇ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਨੇ ਕੇਦਰ ਸਰਕਾਰ ਨੂੰ ਅਲਟੀਮੇਟਮ (Ultimatum) ਦਿੱਤਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਹਰ ਸਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕਰਦੀ ਹੈ ਪਰ ਉਸਦਾ ਕੋਈ ਵੀ ਪੁਖਤਾ ਇੰਤਜਾਮ ਨਹੀਂ ਕਰਦੀ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਆਰਥਕ ਮੱਦਦ ਦਿੱਤੀ ਜਾਂਦੀ ਹੈ। ਸਰਕਾਰ ਜਾਂ ਤਾਂ ਪਰਾਲੀ ਦਾ 200 ਰੁਪਏ ਪ੍ਰਤੀ ਕੁਇੰਟਲ ਜਾਂ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜੇ ਦੇਵੇ ਤਾਂ ਜੋ ਕਿਸਾਨ ਇਸਦਾ ਹੱਲ ਕਰ ਸਕਣ।
ਕਿਸਾਨਾਂ ਨੇ ਅਗਲੀ ਫਸਲ ਦੀ ਤਿਆਰੀ ਲਈ ਖੇਤਾਂ ਵਿੱਚ ਬਚੀ ਪਰਾਲੀ ਨੂੰ ਨਸ਼ਟ ਕਰਕੇ ਅਗਲੀ ਫਸਲ ਦੀ ਤਿਆਰੀ ਕਰਨੀ ਹੁੰਦੀ ਹੈ। ਇਸ ਲਈ ਜਾ ਤਾਂ ਸਰਕਾਰ ਇਸਦਾ ਕੋਈ ਪੁਖਤਾ ਪ੍ਰਬੰਧ ਕਰੇ ਨਹੀਂ ਤਾਂ ਅੱਜ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ (Punjab) ਦਾ ਕਿਸਾਨ ਪਰਾਲੀ ਨੂੰ ਅੱਗ ਲਗਾਵੇਗਾ। ਜੇਕਰ ਕਿਸੇ ਕਿਸਾਨ ਨੂੰ ਪ੍ਰਬੰਧਕੀ ਅਧਿਕਾਰੀਆਂ ਅਤੇ ਨੋਡਲ ਅਫਸਰ ਨੇ ਖੇਤਾਂ ਵਿੱਚ ਆਕੇ ਰੋਕਣ ਦੀ ਕੋਸ਼ਿਸ਼ ਕੀਤੀ ਜਾਂ ਕਿਸੇ ਕਿਸਾਨ ਦੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਤਾਂ ਉਸਦਾ ਡਟਕੇ ਵਿਰੋਧ ਕੀਤਾ ਜਾਵੇਗਾ ਅਤੇ ਉਸ ਅਫ਼ਸਰ ਨੂੰ ਖੇਤਾਂ ਵਿੱਚ ਹੀ ਬੰਦੀ ਬਣਾ ਲਿਆ ਜਾਵੇਗਾ।
ਇਹ ਵੀ ਪੜੋ:'ਲਖੀਮਪੁਰ ਹਮਲੇ ਦੀ ਜਾਂਚ ਅੰਤਰਰਾਸ਼ਟਰੀ ਇਨਵੈਸਟੀਗੇਸ਼ਨ ਟੀਮ ਕੋਲੋਂ ਕਰਵਾਈ ਜਾਵੇ'