ਬਰਨਾਲਾ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ (DC office of Barnala) ਅੱਗੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਵਿਰੁੱਧ ਧਰਨੇ ਲਗਾਏ ਜਾ ਰਹੇ ਹਨ। ਕਿਸਾਨਾਂ ਵੱਲੋਂ ਧਰਨੇ ਦੌਰਾਨ ਜੰਮ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਵੱਲੋਂ ਯੂਪੀ ਦੇ ਲਖੀਮਪੁਰ ਖੀਰੀ ਦੀ ਘਟਨਾ ਦੇ ਮੁਲਜ਼ਮ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰ਼ਖਾਸਤ ਕਰਕੇ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਿੱਚ ਗੁਲਾਬੀ ਸੁੰਡੀ ਨਾਲ ਨਰਮੇ ਅਤੇ ਗੜ੍ਹੇਮਾਰੀ ਨਾਲ ਝੋਨੇ ਦੀ ਬਰਬਾਦ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਲਖੀਮਪੁਰੀ ਖੀਰੀ (Lakhimpuri Khiri) ਦੀ ਘਟਨਾ ਲਈ ਸਿੱਧੇ ਤੌਰ 'ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ (Union Minister Ajay Mishra) ਅਤੇ ਉਸਦਾ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਜਿੰਮੇਵਾਰ ਹੈ। ਆਸ਼ੀਸ਼ ਮਿਸ਼ਰਾ ਨੂੰ ਭਾਂਵੇਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਪ੍ਰੰਤੂ ਕੇਂਦਰੀ ਮੰਤਰੀ ਇਸ ਜਾਂਚ ਨੂੰ ਆਪਣੇ ਅਹੁਦੇ ਨਾਲ ਪ੍ਰਭਾਵਿਤ ਕਰ ਰਿਹਾ ਹੈ।
ਇਹ ਵੀ ਪੜ੍ਹੋ:ਕਿਸਾਨਾਂ ਨੇ ਕੀਤਾ ਮਿੰਨੀ ਸੈਕਟਰੀਏਟ ਦਾ ਘਿਰਾਓ, ਐਂਟਰੀ ਬੰਦ