ਬਰਨਾਲਾ: ਪੰਜਾਬ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਦੇ ਵਿਰੋਧ ਵਿੱਚ ਪੰਜਾਬ ਦੇ ਵਿੱਚ ਕਿਸਾਨਾਂ ਵੱਲੋਂ ਲਾਮਬੰਦੀ ਲਗਾਤਾਰ ਕੀਤੀ ਜਾ ਰਹੀ ਹੈ, ਜਿਸਦੇ ਸਿਲਸਿਲੇ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਬਰਨਾਲਾ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਪ੍ਰੀਪੇਡ ਮੀਟਰਾਂ ਵਿਰੁੱਧ ਕਿਸਾਨ ਜਥੇਬੰਦੀ ਨੇ ਕੀਤੀ ਲਾਮਬੰਦੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਅਤੇ ਸਿਕੰਦਰ ਸਿੰਘ ਮਾਨ ਨੇ ਕਿਹਾ ਕਿ ਅੱਜ ਦੀ ਬੈਠਕ ਦੇ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਲਈ ਤਿਆਰੀ ਕੀਤੀ ਗਈ ਹੈ। ਜੇਕਰ ਕੋਈ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਪਿੰਡਾਂ ਵਿੱਚ ਆਉਂਦਾ ਹੈ ਤਾਂ ਉਸਦਾ ਵਿਰੋਧ ਕੀਤਾ ਜਾਵੇਗਾ ਅਤੇ ਮੀਟਰ ਲਗਾਉਣ ਆਉਣ ਵਾਲੇ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ।
ਪ੍ਰੀਪੇਡ ਮੀਟਰਾਂ ਵਿਰੁੱਧ ਕਿਸਾਨ ਜਥੇਬੰਦੀ ਨੇ ਕੀਤੀ ਲਾਮਬੰਦੀ ਉਨ੍ਹਾਂ ਨੇ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵੀ ਵਿਰੋਧ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇੱਕ ਬਹੁਤ ਫਤਵਾ ਜਾਰੀ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਵਿੱਚ ਹਰ ਮਹੀਨੇ 300 ਯੂਨਿਟ ਬਿਜਲੀ ਸੱਤਾ ਵਿੱਚ ਰਹਿੰਦੇ ਹੋਏ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ।
ਪ੍ਰੀਪੇਡ ਮੀਟਰਾਂ ਵਿਰੁੱਧ ਕਿਸਾਨ ਜਥੇਬੰਦੀ ਨੇ ਕੀਤੀ ਲਾਮਬੰਦੀ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਨਹੀਂ ਸੀ, ਤਦ ਉਹ ਬਿਜਲੀ ਮਹਿੰਗੀ ਬਿਜਲੀ ਦੇ ਖਿਲਾਫ ਰੋਸ਼ ਪ੍ਰਦਰਸਨ ਕਰਦੀ ਸੀ ਅਤੇ ਲੋਕਾਂ ਦੀ ਬਿਜਲੀ ਦੀਆਂ ਤਾਰਾਂ ਨੂੰ ਜੋੜਨ ਦਾ ਕੰਮ ਆਪਣੇ ਆਪ ਕਰਦੀ ਨਜ਼ਰ ਆਉਂਦੀ ਸੀ। ਲੇਕਿਨ ਅੱਜ ਉਹ ਬਿਜਲੀ ਦੇ ਮੁੱਦੇ ਉੱਤੇ ਅਤੇ ਪ੍ਰੀਪੇਡ ਬਿਜਲੀ ਮੀਟਰਾਂ ਦੇ ਮੁੱਦੇ ਉੱਤੇ ਚੁੱਪ ਕਿਉਂ ਹੈ। ਪੰਜਾਬ ਦੇ ਮੁੱਖਮੰਤਰੀ ਵਲੋਂ ਅਪੀਲ ਕਰਦੇ ਹੋਏ ਕਿਹਾ ਕਿ ਚਿਪ ਵਾਲੇ ਮੀਟਰ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਵਾਅਦੇ ਅਨੁਸਾਰ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਇੰਨ੍ਹਾਂ ਅਫਸਰਾਂ ਹੱਥ ਸੌਂਪੀ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਕਮਾਨ