ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੈਪਸੂ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਯਾਦ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤਹਿਤ ਬਰਨਾਲਾ ਦੇ ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿੱਚ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਐਫਸੀਆਈ ਰਾਹੀਂ ਫ਼ਸਲਾਂ ਦੀ ਸਿੱਧੀ ਅਦਾਇਗੀ ਦੇ ਫੈਸਲੇ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਕਿਸਾਨਾਂ ਨੇ ਐਫਸੀਆਈ ਦੇ ਫਰਮਾਨ ਵਿਰੁੱਧ ਰੋਸ ਮਾਰਚ ਕਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪਿਆ ਮੰਗ ਪੱਤਰ
ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿੱਚ ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਐਫਸੀਆਈ ਰਾਹੀਂ ਫ਼ਸਲਾਂ ਦੀ ਸਿੱਧੀ ਅਦਾਇਗੀ ਦੇ ਫੈਸਲੇ ਦੇ ਵਿਰੋਧ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਹੈ।
ਤਸਵੀਰ
ਇਹ ਵੀ ਪੜੋ: ਹੋਲਾ-ਮੁੱਹਲਾ 'ਚ ਪੁੱਜਣ ਵਾਲੀਆਂ ਸੰਗਤਾਂ ਲਈ ਲਾਏ ਜਾਣਗੇ ਪੱਕੇ ਮੈਡੀਕਲ ਕੈਂਪ-ਬਲਬੀਰ ਸਿੰਘ ਸਿੱਧੂ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਐਫਸੀਆਈ ਰਾਹੀਂ ਫ਼ਸਲਾਂ ਦੀ ਸਿੱਧੀ ਅਦਾਇਗੀ ਕਰਨ ਜਾ ਰਹੀ ਹੈ। ਸਿੱਧੀ ਅਦਾਇਗੀ ਨਾਲ ਬੇਜ਼ਮੀਨੇ ਕਿਸਾਨ ਜੋ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ, ਉਨ੍ਹਾਂ ਨੂੰ ਵੱਡਾ ਨੁਕਸਾਨ ਹੋਵੇਗਾ। ਇਹ ਫੈਸਲਾ ਕਿਸਾਨ ਵਿਰੋਧੀ ਹੈ, ਜਿਸਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।