ਬਰਨਾਲਾ: ਖੇਤੀ ਕਾਨੂੰਨਾਂ (Agricultural laws) ਨੂੰ ਲਾਗੂ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦੇ ਚਲਦਿਆਂ ਬੀਤੇ ਦਿਨੀਂ ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਜ਼ਿਲ੍ਹੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾਉਣ ਨਾਲ ਚਾਰ ਕਿਸਾਨਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਵਿੱਚ ਬੀਜੇਪੀ ਪਾਰਟੀ (BJP party) ਕੇਂਦਰ ਅਤੇ ਯੂਪੀ ਸਰਕਾਰ ਨੂੰ ਭਾਰੀ ਰੋਸ ਫੈਲ ਗਿਆ।
ਯੂਪੀ ਲਖਮੀਰਪੁਰ ਘਟਨਾ ਬੀਜੇਪੀ ਦੀ ਸਾਜ਼ਿਸ਼ ਕਰਾਰ, ਸਰਕਾਰ ਦੇ ਜਬਰ ਦਾ ਟਾਕਰਾ ਸਬਰ ਨਾਲ ਕਰਨ ਦਾ ਐਲਾਨ ਕਿਸਾਨਾਂ ਵਲੋਂ ਡੀ.ਸੀ. ਦਫਤਰਾਂ ਅੱਗੇ ਦਿੱਤਾ ਜਾ ਰਿਹੈ ਧਰਨਾ
ਜਿਸ ਦੇ ਵਿਰੋਧ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਡੀ ਸੀ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਜਿਸ ਤਹਿਤ ਬਰਨਾਲਾ ਦੇ ਡੀਸੀ ਦਫ਼ਤਰ (DC office) ਅੱਗੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਵੱਲੋਂ ਯੂ ਪੀ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਨੇ ਲਖੀਮਪੁਰ ਖੀਰੀ ਦੀ ਘਟਨਾ ਨੂੰ ਦੱਸਿਆ ਬੀ.ਜੇ.ਪੀ. ਦੀ ਸਾਜ਼ਿਸ਼
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਯੂਪੀ ਲਖੀਮਪੁਰ ਦੀ ਘਟਨਾ ਲਈ ਬੀਜੇਪੀ ਦੀ ਇਕ ਸਾਜ਼ਿਸ਼ ਜ਼ਿੰਮੇਵਾਰ ਹੈ ਕਿਉਂਕਿ ਇਸ ਘਟਨਾ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਅਤੇ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਵਿਵਾਦਤ ਬਿਆਨ ਸਾਹਮਣੇ ਆਏ ਸਨ।
ਯੂਪੀ ਲਖਮੀਰਪੁਰ ਘਟਨਾ ਬੀਜੇਪੀ ਦੀ ਸਾਜ਼ਿਸ਼ ਕਰਾਰ, ਸਰਕਾਰ ਦੇ ਜਬਰ ਦਾ ਟਾਕਰਾ ਸਬਰ ਨਾਲ ਕਰਨ ਦਾ ਐਲਾਨ ਕਿਸਾਨ ਅੰਦੋਲਨ ਤੋਂ ਬੁਰੀ ਤਰ੍ਹਾਂ ਬੌਖਲਾਹਟ 'ਚ ਹੈ ਸਰਕਾਰ
ਜਿਸ ਤੋਂ ਬਾਅਦ ਬੀਜੇਪੀ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਗਾਉਣ ਲਈ ਸਿੱਧੇ ਹਮਲੇ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ 11 ਵਾਰ ਕੇਂਦਰ ਸਰਕਾਰ ਨਾਲ ਗੱਲਬਾਤ ਦੌਰਾਨ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਹੈ। ਜਿਸ ਕਰਕੇ ਸਰਕਾਰ ਕਿਸਾਨ ਅੰਦੋਲਨ ਤੋਂ ਬੌਖਲਾ ਚੁੱਕੀ ਹੈ। ਇਸੇ ਕਾਰਨ ਹੀ ਇਸ ਸੰਘਰਸ਼ ਨੂੰ ਹਿੰਸਕ ਰੂਪ ਦੇਣ ਲਈ ਲਖਮੀਪੁਰ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੇ ਹਰ ਜ਼ਬਰ ਦਾ ਮੁਕਾਬਲਾ ਆਪਣੇ ਸਭ ਨਾਲ ਕਰਨਗੇ।
ਯੂਪੀ ਲਖਮੀਰਪੁਰ ਘਟਨਾ ਬੀਜੇਪੀ ਦੀ ਸਾਜ਼ਿਸ਼ ਕਰਾਰ, ਸਰਕਾਰ ਦੇ ਜਬਰ ਦਾ ਟਾਕਰਾ ਸਬਰ ਨਾਲ ਕਰਨ ਦਾ ਐਲਾਨ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਾਂਗੇ: ਕਿਸਾਨ ਆਗੂ
ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਸ਼ਾਂਤਮਈ ਤਰੀਕੇ ਨਾਲ ਹੋਰ ਤੇਜ਼ ਹੋਵੇਗਾ। ਯੂਪੀ ਵਿਖੇ ਕਿਸਾਨਾਂ ਉੱਤੇ ਪਾਇਆ ਗਿਆ ਤਸ਼ੱਦਦ ਬੀਜੇਪੀ ਹਕੂਮਤ ਦੇ ਖ਼ਾਤਮੇ ਦਾ ਆਖ਼ਰੀ ਕਿੱਲ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਰਾਜ ਗ੍ਰਹਿ ਮੰਤਰੀ ਦੇ ਪੁੱਤਰ ਉੱਪਰ ਕਤਲ ਦਾ ਪਰਚਾ ਦਰਜ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਇਸ ਮੰਤਰੀ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰੇ।
ਇਹ ਵੀ ਪੜੋ-ਜਾਣੋ, ਕਿੰਨੇ ਮੁਆਵਜ਼ੇ 'ਤੇ ਮੰਨ੍ਹੇ ਕਿਸਾਨ ਤੇ ਕੀ ਮਿਲਿਆ ਯੂਪੀ ਸਰਕਾਰ ਤੋਂ ਭਰੋਸਾ ?