ਪੰਜਾਬ

punjab

ETV Bharat / state

‘ਇੱਕ ਦੇਸ਼ ਇੱਕ ਮੰਡੀ’ ਕਾਨੂੰਨ ਖ਼ਿਲਾਫ਼ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ - ਬਰਨਾਲਾ ਕਿਸਾਨ

ਕੇਂਦਰ ਸਰਕਾਰ ਵੱਲੋਂ ‘ਇੱਕ ਦੇਸ਼ ਇੱਕ ਮੰਡੀ’ ਦੇ ਲਾਗੂ ਕੀਤੇ ਜਾ ਰਹੇ ਕਾਨੂੰਨ ਦੇ ਵਿਰੋਧ ਵਿੱਚ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।

‘ਇੱਕ ਦੇਸ਼ ਇੱਕ ਮੰਡੀ
'One Nation, One Market' Act

By

Published : Jun 5, 2020, 9:44 PM IST

ਬਰਨਾਲਾ: ਕੇਂਦਰ ਸਰਕਾਰ ਵੱਲੋਂ ‘ਇੱਕ ਦੇਸ਼ ਇੱਕ ਮੰਡੀ’ ਦੇ ਲਾਗੂ ਕੀਤੇ ਜਾ ਰਹੇ ਕਾਨੂੰਨ ਦੇ ਵਿਰੋਧ ਵਿੱਚ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।

'One Nation, One Market' Act

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਜੋ ‘ਇੱਕ ਦੇਸ਼ ਇੱਕ ਮੰਡੀ’ ਨਾਮ ਦਾ ਕਾਨੂੰਨ ਲਾਗੂ ਕਰਨ ਦਾ ਮਤਾ ਪਾਸ ਕੀਤਾ ਹੈ। ਉਹ ਪੰਜਾਬ ਦੇ ਕਿਸਾਨਾਂ ਲਈ ਮਾਰੂ ਹੋਵੇਗਾ। ਇਹ ਕਾਨੂੰਨ ਵੱਡੀ ਕਾਰਪੋਰੇਟ ਕੰਪਨੀਆਂ ਨੂੰ ਕਿਸਾਨਾਂ ਦੀ ਲੁੱਟ ਕਰਨ ਵਾਲਾ ਕਾਨੂੰਨ ਸਾਬਤ ਹੋਵੇਗਾ। ਇਸ ਕਾਨੂੰਨ ਨਾਲ ਕਿਸਾਨਾਂ ਨੂੰ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜੋ:Unlock-1: ਕੇਂਦਰ ਸਰਕਾਰ ਨੇ ਹੋਟਲ, ਮਾਲ, ਰੈਸਟੋਰੈਂਟ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਕਣਕ ਅਤੇ ਝੋਨਾ ਮੁੱਖ ਫ਼ਸਲਾਂ ਪੈਦਾ ਕਰਦੇ ਹਨ। ਜਿਸ ਲਈ ਕੇਂਦਰ ਸਰਕਾਰ ਨੇ ਨਵਾਂ ਕਾਨੂੰਨ ਬਣਾਇਆ ਹੈ, ਜਿਸ ਤਹਿਤ ਦੇਸ਼ ਨੂੰ ਇੱਕ ਖੁੱਲ੍ਹੀ ਮੰਡੀ ਬਣਾਇਆ ਜਾ ਰਿਹਾ ਹੈ। ਇਹ ਕਾਨੂੰਨ ਪੰਜਾਬ ਦੇ ਕਿਸਾਨਾਂ ਨੂੰ ਸਭ ਤੋਂ ਵੱਡਾ ਨੁਕਸਾਨ ਦੇਵੇਗਾ। ਜਿਸ ਲਈ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕੀਤਾ ਜਾਵੇਗਾ।

ABOUT THE AUTHOR

...view details