ਬਰਨਾਲਾ:ਖੇਤੀ ਕਾਨੂੰਨਾਂ (Agricultural laws) ਵਿਰੁੱਧ ਕਿਸਾਨ ਅੰਦੋਲਨ (Kissan movement) ਜਾਰੀ ਹੈ। ਇਸੇ ਅੰਦੋਲਨ ਦੇ ਚੱਲਦਿਆਂ ਬਰਨਾਲਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ (Cabinet Minister Rana Gurjeet) ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਹੋਰ ਜੱਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਤਣਾਅਪੂਰਨ ਮਾਹੌਲ ਬਣਿਆ ਵਿਖਾਈ ਦਿੱਤਾ। ਕਿਸਾਨਾਂ ਦੇ ਇਸ ਵਿਰੋਧ ਦੌਰਾਨ ਇੱਕ ਪੁਲਿਸ ਮੁਲਾਜ਼ਮ ’ਤੇ ਪ੍ਰਦਰਸ਼ਨਕਾਰੀ ਮਹਿਲਾ ਕਿਸਾਨ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਲੱਗੇ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨ ਮਹਿਲਾ ਨੇ ਕਿਹਾ ਕਿ ਬਰਨਾਲਾ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪਹੁੰਚਿਆ ਸੀ ਜਿਸਦਾ ਉਨ੍ਹਾਂ ਦੀ ਜਥੇਬੰਦੀ ਵਲੋਂ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਕਾਂਗਰਸੀ ਆਗੂਆਂ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ।