ਪੰਜਾਬ

punjab

ETV Bharat / state

ਪੰਜਾਬ ਸਰਕਾਰ ਵੱਲੋਂ 10 ਜੂਨ ਨੂੰ ਝੋਨਾ ਲਗਾਉਣ ਦੀ ਸ਼ਰਤ ਨੂੰ ਕਿਸਾਨਾਂ ਨੇ ਨਕਾਰਿਆ - ਵਾਢੀ ਦਾ ਸੀਜ਼ਨ

ਕਿਸਾਨਾਂ ਵੱਲੋਂ 1 ਜੂਨ ਤੋਂ ਝੋਨਾ ਲਗਾਉਣ ਲਈ ਮੰਗ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਭਾਵੇਂ 10 ਮਈ ਤੋਂ ਝੋਨੇ ਦੀ ਪਨੀਰੀ ਲਗਾਉਣ ਅਤੇ 10 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਕਿਸਾਨਾਂ ਵੱਲੋਂ ਇਸ ਤਰੀਕ ਨੂੰ ਝੋਨਾ ਲਗਾਉਣ ਦੇ ਫੈਸਲੇ ਨੂੰ ਨਕਾਰਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ 10 ਜੂਨ ਨੂੰ ਝੋਨਾ ਲਗਾਉਣ ਦੀ ਸ਼ਰਤ ਨੂੰ ਕਿਸਾਨਾਂ ਨੇ ਨਕਾਰਿਆ
farmers protest against the rule of plantation of rice crops

By

Published : May 11, 2020, 10:33 AM IST

ਬਰਨਾਲਾ: ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਦੇ ਦੌਰ ਵਿੱਚ ਵਾਢੀ ਦਾ ਸੀਜ਼ਨ ਖ਼ਤਮ ਹੋ ਚੁੱਕਾ ਹੈ। ਕਿਸਾਨ ਅਗਲੀ ਫ਼ਸਲ ਲਈ ਝੋਨਾ ਲਗਾਉਣ ਦੀਆਂ ਤਿਆਰੀਆਂ ਕਰਨ ਲੱਗੇ ਹਨ ਪਰ ਕਿਸਾਨਾਂ ਨੂੰ ਇਸ ਵਾਰ ਵੱਡੀ ਸਮੱਸਿਆ ਝੋਨਾ ਲਗਾਉਣ ਲਈ ਮਜ਼ਦੂਰਾਂ ਦੀ ਆ ਰਹੀ ਹੈ। ਇਸ ਕਰਕੇ ਕਿਸਾਨਾਂ ਵੱਲੋਂ 1 ਜੂਨ ਤੋਂ ਝੋਨਾ ਲਗਾਉਣ ਲਈ ਮੰਗ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਭਾਵੇਂ 10 ਮਈ ਤੋਂ ਝੋਨੇ ਦੀ ਪਨੀਰੀ ਲਗਾਉਣ ਅਤੇ 10 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਵੱਲੋਂ ਇਸ ਤਰੀਕ ਨੂੰ ਝੋਨਾ ਲਗਾਉਣ ਦੇ ਲਈ ਸਹੀ ਨਹੀਂ ਸਮਝਿਆ ਜਾ ਰਿਹਾ।

farmers protest against the rule of plantation of rice crops

ਬਰਨਾਲਾ ਦੇ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦੇ ਹੋਏ ਸਰਕਾਰ ਵੱਲੋਂ ਤੈਅ ਕੀਤੀ ਗਈ 10 ਜੂਨ ਦੀ ਤਰੀਕ ਨੂੰ ਨਕਾਰਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਕੋਰੋਨਾ ਵਾਇਰਸ ਕਰਕੇ ਦੇਸ਼ ਭਰ ਵਿੱਚ ਲੌਕਡਾਊਨ ਚੱਲ ਰਿਹਾ ਹੈ, ਜਿਸ ਕਰਕੇ ਝੋਨਾ ਲਗਾਉਣ ਲਈ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਨਹੀਂ ਆਏ। ਇਸ ਕਰਕੇ ਕਿਸਾਨਾਂ ਨੂੰ ਝੋਨਾ ਲਗਾਉਣ ਲਈ ਮੁਸ਼ਕਿਲ ਆਵੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਵਾਰ 1 ਜੂਨ ਤੋਂ ਝੋਨਾ ਲਗਾਉਣ ਦੀ ਇਜਾਜ਼ਤ ਦੇਵੇ।

ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 41 ਲੱਖ ਤੋਂ ਪਾਰ, 2 ਲੱਖ 82 ਹਜ਼ਾਰ ਮੌਤਾਂ

ਕਿਸਾਨਾਂ ਨੇ ਕਿਹਾ ਕਿ ਸਰਕਾਰ 1 ਜੂਨ ਤੋਂ ਝੋਨਾ ਲਗਾਉਣ ਦੀ ਮਨਜ਼ੂਰੀ ਦੇ ਨਾਲ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਵੀ ਦੇਵੇ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਦੇ ਨਤੀਜੇ ਤੋਂ ਉਹ ਅਣਜਾਣ ਹਨ, ਜਿਸ ਕਰਕੇ ਰਵਾਇਤੀ ਢੰਗ ਨਾਲ ਹੀ ਝੋਨਾ ਲਗਾਇਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮਜ਼ਦੂਰਾਂ ਦੀ ਤੰਗੀ ਕਾਰਨ ਕਿਸਾਨਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੌਕਡਾਊਨ ਕਾਰਨ ਸੂਬੇ ਵਿੱਚ ਪ੍ਰਵਾਸੀ ਮਜ਼ਦੂਰ ਨਹੀਂ ਆ ਸਕੇ। ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਫਤਰਾਂ ਵਿੱਚ ਬੈਠ ਕੇ ਫੈਸਲੇ ਲਏ ਜਾ ਰਹੇ ਹਨ, ਜੋ ਕਿਸਾਨਾਂ ਦੇ ਫਿੱਟ ਨਹੀਂ ਬੈਠ ਰਹੇ। ਜਿਵੇਂ ਹੀ ਝੋਨੇ ਦੀ ਪਨੀਰੀ ਤਿਆਰ ਹੁੰਦੀ ਹੈ, ਉਵੇਂ ਹੀ ਕਿਸਾਨਾਂ ਨੂੰ ਝੋਨਾ ਲਗਾਉਣ ਦੀ ਇਜਾਜ਼ਤ ਦਿੱਤੀ ਜਾਵੇ।

ABOUT THE AUTHOR

...view details