ਪੰਜਾਬ

punjab

By

Published : Jun 18, 2021, 9:06 PM IST

ETV Bharat / state

ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਡੀਸੀ ਦਫਤਰ ਅੱਗੇ ਧਰਨਾ

ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਡੀਸੀ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਨੂੰ ਬਿਨਾਂ ਸ਼ਰਤ ਦੇ ਰਿਹਾਈ ਕਰਨ ਦੀ ਮੰਗ ਕੀਤੀ।

ਬੁਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਭਾਕਿਯੂ ਉਗਰਾਹਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਬੁਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਭਾਕਿਯੂ ਉਗਰਾਹਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਬਰਨਾਲਾ:ਜ਼ਿਲ੍ਹੇ ਚ ਡੀਸੀ ਦਫਤਰ ਅੱਗੇ ਭਾਰਤੀ ਕਿਸਾਨ ਏਕਤਾ ਉਗਰਾਹਾਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਧਰਨਾਕਾਰੀਆਂ ਨੇ ਝੂਠੇ ਕੇਸ ਦਰਜ ਕਰ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਨੂੰ ਬਿਨਾਂ ਸ਼ਰਤ ਦੇ ਰਿਹਾਈ ਕਰਨ ਦੀ ਮੰਗ ਕੀਤੀ।

ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਡੀਸੀ ਦਫਤਰ ਅੱਗੇ ਧਰਨਾ
ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਡੀਸੀ ਦਫਤਰ ਅੱਗੇ ਧਰਨਾ
ਬੁਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਭਾਕਿਯੂ ਉਗਰਾਹਾਂ ਵੱਲੋਂ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁੰਨਾਂ ਨੂੰ ਬਿਨਾਂ ਕਿਸੇ ਸ਼ਰਤ ’ਤੇ ਰਿਹਾਅ ਕਰਵਾਉਣ ਦੇ ਲਈ ਉਨ੍ਹਾਂ ਵੱਲੋਂ ਜਿਲ੍ਹਾ ਪੱਧਰੀ ਮੁਜ਼ਹਾਰੇ ਕੀਤੇ ਗਏ ਹਨ। ਸਰਕਾਰੀ ਏਜੰਟ ਦੁਆਰਾ ਪੋਸਟ ਕੀਤੀਆਂ ਜਾਅਲੀ ਚਿੱਠੀਆਂ ਦੇ ਝੂਠੇ ਸਬੂਤ ਤਿਆਰ ਕਰਕੇ ਇਸ ਧੱਕੇਸ਼ਾਹੀ ਨੂੰ ਅੰਜਾਮ ਦਿੱਤਾ ਗਿਆ ਹੈ। 82-83 ਸਾਲਾਂ ਦੇ ਬਜ਼ੁਰਗ ਅਤੇ 90% ਅਪਾਹਜ ਲੋਕਾਂ ਨੂੰ ਵੀ ਜੇਲ੍ਹਾਂ ਵਿੱਚ ਬਿਨਾਂ ਸੰਭਾਲ ਤੋਂ ਸਰੀਰਕ ਮਾਨਸਿਕ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਜਿਸ ਦੇ ਖਿਲਾਫ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਡੀਸੀ ਦਫਤਰ ਅੱਗੇ ਧਰਨਾ
ਬੁੱਧੀਜੀਵੀਆਂ ਦੀ ਰਿਹਾਈ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਡੀਸੀ ਦਫਤਰ ਅੱਗੇ ਧਰਨਾ

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਸ ਸਮੇਂ ਤੱਕ ਉਹ ਧਰਨਾ ਪ੍ਰਦਰਸ਼ਨ ਕਰਨ ਰਹਿਣਗੇ ਅਤੇ ਉੱਥੋਂ ਜਿੱਤ ਕੇ ਵਾਪਿਸ ਆਉਣਗੇ। ਆਗੂ ਜਗਤਾਰ ਸਿੰਘ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਬਾਅਦ ਵੱਡੀ ਗਿਣਤੀ ਚ ਕਿਸਾਨ ਦਿੱਲੀ ਮੋਰਚੇ ਚ ਸ਼ਾਮਲ ਹੋਣਗੇ।

ਇਹ ਵੀ ਪੜੋ: Contract Farming ਕਰਕੇ ਕਿਸਾਨਾਂ ਨੂੰ ਹੋ ਰਿਹਾ ਲੱਖਾਂ ਦਾ ਨੁਕਸਾਨ

ABOUT THE AUTHOR

...view details