ਪੰਜਾਬ

punjab

ETV Bharat / state

ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਵਾਉਣ ਲਈ DC ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ - DC ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

ਬਰਨਾਲਾ ਵਿਖੇ ਮ੍ਰਿਤਕ ਕਿਸਾਨ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਮੁਆਵਜ਼ਾ ਰਾਸ਼ੀ, ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਸਾਰੀ ਕਰਜ਼ਾ ਮੁਆਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਹੈ।

ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਵਾਉਣ ਲਈ DC ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ
ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਵਾਉਣ ਲਈ DC ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ

By

Published : Jun 17, 2021, 10:34 PM IST

ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਜੀਆ ਦੀ ਕਿਸਾਨ ਜਗਦੇਵ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਸੁਖਦੇਵ ਸਿੰਘ ਦੇ ਪਰਿਵਾਰ ਨੂੰ ਪੰਜ ਲੱਖ ਮੁਆਵਜ਼ਾ ਰਾਸ਼ੀ, ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਸਾਰੀ ਕਰਜ਼ਾ ਮੁਆਫੀ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਪੱਕਾ ਮੋਰਚਾ ਲਗਾਇਆ ਗਿਆ ਹੈ।

ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਵਾਉਣ ਲਈ DC ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ
ਇਹ ਵੀ ਪੜੋ: ਵੋਕੇਸ਼ਨਲ ਅਧਿਆਪਕਾਂ ਨੇ ਥਾਲੀਆਂ ਖੜਕਾ ਕੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸੁਖਦੇਵ ਸਿੰਘ 26 ਨਵੰਬਰ ਤੋਂ ਲਗਾਤਾਰ ਦਿੱਲੀ ਦੇ ਮੋਰਚੇ ਵਿੱਚ ਡਟਿਆ ਹੋਇਆ ਸੀ, ਜਿੱਥੇ ਉਸ ਨੂੰ ਅਧਰੰਗ ਦਾ ਅਟੈਕ ਆ ਗਿਆ ਅਤੇ ਉਸ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਪਹਿਲਾਂ ਬਹਾਦਰਗੜ੍ਹ ਅਤੇ ਬਾਅਦ ਵਿੱਚ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਿਸਾਨ ਦੀ ਇਸ ਹਾਲਤ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣਕਾਰੀ ਦੇ ਦਿੱਤੀ ਸੀ ਅਤੇ ਕਿਸਾਨ ਦੇ ਇਲਾਜ ਲਈ ਸਰਕਾਰ ਤੋਂ ਮੰਗ ਕੀਤੀ ਗਈ ਸੀ।

ਸਰਕਾਰ ਨੇ ਕਿਸਾਨ ਦੇ ਇਲਾਜ ਕੋਈ ਮੱਦਦ ਨਹੀਂ ਕੀਤੀ, ਜਦਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਦੇ ਇਲਾਜ ਲਈ ਜ਼ਰੂਰ ਮੱਦਦ ਭੇਜੀ ਗਈ। ਇਸੇ ਚਲਦੇ ਇਲਾਜ ਦਰਮਿਆਨ ਕਿਸਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ। ਜਿਸ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਸੁਖਦੇਵ ਸਿੰਘ ਨੂੰ ਕਿਸਾਨ ਅੰਦੋਲਨ ਦਾ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਕਿਸਾਨ ਛੋਟੀ ਖੇਤੀ ਵਾਲਾ ਹੈ। ਜਿਸ ਕਰਕੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਲਈ ਪੰਜ ਲੱਖ ਮੁਆਵਜ਼ਾ ਰਾਸ਼ੀ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰੀ ਕਰਜ਼ਾ ਮੁਆਫ਼ੀ ਦੀ ਮੰਗ ਕੀਤੀ ਗਈ ਹੈ। ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਿਹਾ ਹੈ। ਜਿਸ ਕਰਕੇ ਜਥੇਬੰਦੀਆਂ ਵੱਲੋਂ ਦਿਨ ਰਾਤ ਦਾ ਪੱਕਾ ਮੋਰਚਾ ਡੀਸੀ ਦਫਤਰ ਅੱਗੇ ਲਗਾ ਦਿੱਤਾ ਗਿਆ ਹੈ। ਜਿੰਨਾ ਸਮਾਂ ਇਹ ਤਿੰਨ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਉਧਰ ਮ੍ਰਿਤਕ ਕਿਸਾਨ ਦਾ ਪਰਿਵਾਰ ਅਜੇ ਵੀ ਪੂਰੇ ਹੌਸਲੇ ਵਿੱਚ ਹੈ ਮ੍ਰਿਤਕ ਦੀ ਧੀ ਨੇ ਕਿਹਾ ਕਿ ਜੋ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਸੁਪਨਾ ਉਸ ਦੇ ਪਿਤਾ ਅਧੂਰਾ ਛੱਡ ਗਏ ਹਨ ਉਸ ਨੂੰ ਪੂਰਾ ਕਰਨ ਲਈ ਉਨ੍ਹਾਂ ਦਾ ਪਰਿਵਾਰ ਕਿਸਾਨ ਜਥੇਬੰਦੀਆਂ ਦਾ ਸਾਥ ਦੇਵੇਗਾ ਅਤੇ ਅੱਗੇ ਦੀ ਲੜਾਈ ਲੜੇਗਾ।

ਇਹ ਵੀ ਪੜੋ: Bathinda:ਜਿੰਮ ਖੁੱਲ੍ਹਣ ਨਾਲ ਕਸਰਤ ਕਰਨ ਵਾਲਿਆਂ ਦੇ ਖਿੜ੍ਹੇ ਚਿਹਰੇ

ABOUT THE AUTHOR

...view details