ਪੰਜਾਬ

punjab

ETV Bharat / state

ਹਲਕਾ ਭਦੌੜ 'ਚ ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ

ਚਰਨਜੀਤ ਚੰਨੀ ਹਲਕਾ ਭਦੌੜ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਦੌਰਾਨ ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ।

ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ
ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ

By

Published : Feb 9, 2022, 12:18 PM IST

Updated : Feb 9, 2022, 12:42 PM IST

ਬਰਨਾਲਾ:ਪੰਜਾਬ ਵਿੱਚ ਜਿਵੇਂ-ਜਿਵੇਂ ਵੋਟਾਂ ਦੀ ਤਰੀਕ ਨੇੜੇ ਆ ਰਹੀ ਹੈ, ਉਸ ਤਰ੍ਹਾਂ ਹੀ ਪੰਜਾਬ ਦੇ ਚੋਣ ਸਮੀਕਰਨ ਬਦਲੇ ਜਾ ਰਹੇ ਹਨ, ਅਜਿਹਾ ਹੀ ਕੁੱਝ ਦਿਨ ਪਹਿਲਾ ਕਾਂਗਰਸ ਨੇ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਚੰਨੀ ਨੂੰ ਐਲਾਨਿਆ ਗਿਆ ਸੀ, ਜਿਸ ਤੋਂ ਬਾਅਦ ਚਰਨਜੀਤ ਚੰਨੀ ਹਲਕਾ ਭਦੌੜ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ।

ਇਸ ਦੌਰਾਨ ਹਲਕੇ ਦੇ ਪਿੰਡ ਕੋਟਦੂਨਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਗਿਆ, ਦੱਸ ਦਈਏ ਕਿ ਪਿੰਡ ਦੇ ਕਿਸਾਨ ਨਰਮੇਂ ਦੇ ਮੁਆਵਜ਼ੇ ਬੇਰੁਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ, ਪਰ ਮੁੱਖ ਮੰਤਰੀ ਚੰਨੀ ਸਵਾਲਾਂ ਦਾ ਜਵਾਬ ਦੇਣ ਦੀ ਹੱਥ ਹਿਲਾ ਕੇ ਚੱਲਦੇ ਬਣੇ।

ਚਰਨਜੀਤ ਚੰਨੀ ਦਾ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਰੋਧ

ਪ੍ਰਦਰਸ਼ਨਕਾਰੀ ਲੋਕਾਂ ਦਾ ਕਹਿਣਾ ਹੈ ਕਿ ਉਹ ਅੱਜ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਆਪਣੇ ਸਵਾਲਾਂ ਦੇ ਜਵਾਬ ਲੈਣਾ ਚਾਹੁੰਦੇ ਸਨ, ਸਾਡੇ ਪਿੰਡ ਦੇ ਅਨੇਕਾਂ ਕਿਸਾਨਾਂ ਦੀ ਨਰਮੇ ਦੀ ਫਸਲ ਬਰਬਾਦ ਹੋ ਗਈ, ਪਰੰਤੂ ਅਜੇ ਤੱਕ ਕਿਸੇ ਕਿਸਾਨ ਨੂੰ ਮੁਆਵਜ਼ਾ ਨਹੀਂ ਮਿਲਿਆ। ਇਸੇ ਤਰ੍ਹਾਂ ਪੰਜਾਬ ਦੇ ਹੋਰ ਮਸਲੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਵਰਗੇ ਅਹਿਮ ਮੁੱਦਿਆਂ 'ਤੇ ਮੁੱਖ ਮੰਤਰੀ ਚੰਨੀ ਨੂੰ ਸਵਾਲ ਕਰਨਾ ਚਾਹੁੰਦੇ ਸਨ।

ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾ ਸਮਾਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਮੁੁੱਖ ਮੰਤਰੀ ਚਰਨਜੀਤ ਚੰਨੀ ਨਹੀਂ ਦਿੰਦੇ, ਉਨ੍ਹਾਂ ਸਮਾਂ ਉਨ੍ਹਾਂ ਦਾ ਪਿੰਡਾਂ ਵਿੱਚੋਂ ਆਉਣ 'ਤੇ ਘਿਰਾਓ ਅਤੇ ਵਿਰੋਧ ਜਾਰੀ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਕੱਲ੍ਹ ਵਰਚੁਅਲ ਰੈਲੀ ਦੌਰਾਨ ਪੰਜਾਬ ਨੂੰ ਕਾਂਗਰਸ ਨਸ਼ਾ ਅਤੇ ਅੱਤਵਾਦ ਮੁਕਤ ਕਰਨ ਦੇ ਦਿੱਤੇ ਬਿਆਨ 'ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਮੋਦੀ ਮੁੁਕਤ ਹੋ ਚੁੱਕਿਆ ਹੈ।

ਇਹ ਵੀ ਪੜੋ:- ਰਿਹਾਈ ਤੋਂ ਬਾਅਦ ਬੋਲੇ ਸਿਮਰਜੀਤ ਬੈਂਸ, ਕਿਹਾ "ਬੈਂਸ ਅਤੇ ਉਨ੍ਹਾਂ ਦੇ ਸਮਰਥਕ ਦੱਬਣ ਵਾਲੇ ਨਹੀਂ"

Last Updated : Feb 9, 2022, 12:42 PM IST

ABOUT THE AUTHOR

...view details