ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆ ਕੇ ਕੇਂਦਰ ਦੇ ਰੋਸ ਵੱਜੋਂ ਆਪਣਾ ਅਵਾਰਡ ਪਦਮ ਵਿਭੂਸ਼ਣ ਵਾਪਸ ਕਰ ਦਿੱਤਾ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਇਸ ਕਦਮ ਨੂੰ ਕਿਸਾਨ ਆਗੂਆਂ ਅਤੇ ਬੁੱਧੀਜਿਵੀਆਂ ਨੇ ਸਿਆਸੀ ਸਟੰਟ ਕਰਾਰ ਦਿੱਤਾ ਹੈ।
ਸਿਆਸੀ ਆਗੂਆਂ ਵੱਲੋਂ ਅਵਾਰਡ ਵਾਪਸ ਕਰਨਾ ਇੱਕ ਡਰਾਮੇਬਾਜ਼ੀ: ਕਿਸਾਨ ਆਗੂ - Parkash Singh Badal
ਸਾਬਕਾ ਪ੍ਰਧਾਨ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਵਾਰਡ ਵਾਪਸੀ ਦੇ ਕਦਮ ਨੂੰ ਕਿਸਾਨ ਆਗੂਆਂ ਤੇ ਬੁੱਧੀਜਿਵੀਆਂ ਨੇ ਸਿਆਸੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਘੋਲ ਦੇ ਦਬਾਅ ਹੇਠ ਆ ਅਤੇ ਆਪਣੇ ਅਕਸ ਨੂੰ ਬਚਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਇਹ ਕਦਮ ਚੁੱਕਿਆ ਹੈ।
ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਕਦਮ ਨੂੰ ਸਿਆਸਤ ਵਜੋਂ ਚੁੱਕਿਆ ਗਿਆ ਕਦਮ ਦੱਸਿਆ ਹੈ। ਧਨੇਰ ਨੇ ਕਿਹਾ ਕਿ ਅੱਜ ਇਹ ਸੰਘਰਸ਼ ਸਿਰਫ ਪੰਜਾਬ ਜਾਂ ਭਾਰਤ ਦਾ ਨਹੀਂ ਸਗੋਂ ਦੁਨੀਆ ਦਾ ਬਣ ਗਿਆ ਹੈ ਅਤੇ ਦੁਨੀਆ ਭਰ 'ਚ ਬੈਠੇ ਲੋਕ ਜੇ ਕਰ ਇਨ੍ਹਾਂ ਕਾਨੂੰਨਾਂ ਅਤੇ ਕਿਸਾਨਾਂ ਦੀ ਸਥਿਤੀ ਨੂੰ ਸਮਝਦੇ ਹਨ ਤਾਂ ਉਹ ਆਪੋ ਆਪਣੇ ਪੱਧਰ 'ਤੇ ਕਿਸਾਨਾਂ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਵਾਰਡ ਵਾਪਸੀ ਦਾ ਕਦਮ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਘੋਲ ਦੇ ਦਬਾਅ ਹੇਠ ਆ ਕੇ ਚੁੱਕਿਆ ਹੈ।
ਦੂੱਜੇ ਪਾਸੇ ਬੁੱਧੀਜਿਵੀ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਵੱਲੋਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਅਵਾਰਡ ਵਾਪਸ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਪਦਮ ਵਿਭੂਸ਼ਣ ਅਵਾਰਡ ਵਾਪਸ ਕਰਨ ਦਾ ਸਿਆਸੀ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਸਿਆਸੀ ਤੌਰ 'ਤੇ ਬਿਲਕੁਲ ਖੂੰਜੇ ਲੱਗ ਚੁੱਕਿਆ ਹਨ ਅਤੇ ਆਪਣੇ ਅਕਸ ਨੂੰ ਬਚਾਉਣ ਲਈ ਉਨ੍ਹਾਂ ਅਵਾਰਡ ਵਾਪਸੀ ਦਾ ਡਰਾਮਾ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਮਜਬੂਰੀ ਕਾਰਨ ਹੀ ਹਰਮਿਸਰਤ ਕੌਰ ਬਾਦਲ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਸੀ।