ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਬਜਟ ਸੈਸ਼ਨ 'ਚ ਇਸ ਬਾਰੇ ਚਰਚਾ ਨਾ ਹੋ ਸਕਣ ਨੂੰ ਲੈ ਕੇ ਈਟੀਵੀ ਭਾਰਤ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਕਿਸਾਨਾਂ ਅਤੇ ਉਨ੍ਹਾਂ ਦਾ ਪੂਰਾ ਕਰਜ਼ਾ ਮਾਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਦੋ ਸਾਲਾਂ ਬਾਅਦ ਵੀ ਜ਼ਿਆਦਾਤਰ ਕਿਸਾਨਾਂ ਦਾ ਕਰਜ਼ਾ ਮਾਫ਼ ਨਹੀਂ ਕੀਤਾ ਗਿਆ ਹੈ।
'ਵੱਧ ਜ਼ਮੀਨਾਂ ਵਾਲੇ ਕਿਸਾਨਾਂ ਦੇ ਕਰਜ਼ ਮਾਫ਼ ਹੋਏ ਪਰ ਛੋਟੇ ਕਿਸਾਨਾਂ ਨੂੰ ਕੁੱਝ ਨਹੀਂ ਮਿਲਿਆ' - loan waiver in punjab
ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਬਜਟ ਇਜ਼ਲਾਸ ਸ਼ੁਰੂ ਹੋ ਗਿਆ। ਉਮੀਦ ਸੀ ਕਿ ਸੂਬੇ ਦੇ ਸਭ ਤੋਂ ਗੰਭੀਰ ਮਸਲੇ ਕਿਸਾਨ ਖੁਦਕੁਸ਼ੀ 'ਤੇ ਉਨ੍ਹਾਂ ਦੇ ਕਰਜ਼ਿਆਂ ਬਾਰੇ ਜ਼ਰੂਰ ਚਰਚਾ ਕੀਤੀ ਜਾਵੇਗੀ ਪਰ ਪਿਛਲੇ ਵਾਰ ਵਾਂਗ ਇਸ ਵਾਰ ਵੀ ਚਰਚਾ ਦੀ ਸੰਭਾਵਨਾ ਘੱਟ ਹੀ ਜਾਪ ਰਹੀ ਹੈ ਕਿਉਂਕਿ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਭਰਿਆ ਰਿਹਾ।
ਕਿਸਾਨ
ਕਿਸਾਨਾਂ ਨਾਲ ਗੱਲਬਾਤ
ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਵੱਧ ਜ਼ਮੀਨਾਂ ਵਾਲੇ ਕਿਸਾਨਾਂ ਦੇ ਕਰਜ਼ੇ ਮਾਫ਼ ਹੋ ਗਏ ਪਰ ਕਈ ਅਜਿਹੇ ਕਿਸਾਨ ਹਨ ਜਿਨ੍ਹਾਂ ਕੋਲ ਜ਼ਮੀਨ ਘੱਟ ਹੈ, ਘਰ ਦਾ ਗੁਜ਼ਾਰਾ ਕਰਨਾ ਵੀ ਔਖਾ ਹੈ। ਉਨ੍ਹਾਂ ਦੇ ਕਰਜ਼ਾ ਮਾਫ਼ ਨਹੀਂ ਕੀਤਾ ਗਿਆ ਹੈ।