ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫਤਰ (Deputy Commissioner's Office, Barnala) ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ। ਕਿਸਾਨ ਜਥੇਬੰਦੀ ਦੀ ਮੰਗ ਹੈ ਕਿ ਕੁਝ ਦਿਨ ਪਹਿਲਾਂ ਇਕ ਕਿਸਾਨ ਖੇਤੀ ਕਾਨੂੰਨਾਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋ ਗਿਆ ਸੀ। ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਧਰਨਾ ਲਗਾਉਣਾ ਪਿਆ ਹੈ।
ਇਸ ਧਰਨਾ ਸਥਾਨ 'ਤੇ ਕਿਸਾਨ ਜਥੇਬੰਦੀ (Farmers' organization) ਵੱਲੋਂ ਲਖਮੀਰਪੁਰ ਖੀਰੀ (Lakhimpur Khiri) ਦੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਪੱਤਰਕਾਰ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਸ਼ਰਧਾਂਜਲੀ ਦੇ ਰੂਪ ਵਿਚ ਦੋ ਮਿੰਟ ਕਿਸਾਨਾਂ ਵੱਲੋਂ ਮੌਨ ਰੱਖਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂਆਂ ਬਲੌਰ ਸਿੰਘ ਅਤੇ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਰੂੜੇਕੇ ਦੇ ਇੱਕ ਕਿਸਾਨ ਦੀ ਕਿਸਾਨ ਅੰਦੋਲਨ ਦੌਰਾਨ ਮੌਤ ਹੋ ਗਈ ਸੀ। ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਐਲਾਨ ਕੀਤੇ ਹੋਇਆ ਮੁਆਵਜ਼ਾ ਦਿਵਾਉਣ ਲਈ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦਵਾਉਣ ਲਈ ਕਿਸਾਨਾਂ ਨੇ ਲਾਇਆ ਧਰਨਾ ਪ੍ਰਸ਼ਾਸਨ ਵੱਲੋਂ ਮੁਆਵਜ਼ਾ ਦੇਣ ਤੋਂ ਆਨਾਕਾਨੀ ਕੀਤੇ ਜਾਣ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਯੂਪੀ ਵਿਚ ਸ਼ਹੀਦ ਹੋਏ ਕਿਸਾਨ ਨਾਲ ਦੁੱਖ ਸਾਂਝਾ ਕਰਨ ਜਾ ਰਹੀ ਹੈ ਉਥੇ ਦੂਜੇ ਪਾਸੇ ਪੰਜਾਬ ਦੇ ਕਿਸਾਨਾਂ ਨੂੰ ਲਾਵਾਰਸ ਛੱਡ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਪੰਜਾਬ ਵਿੱਚ ਵੱਡੇ ਪੱਧਰ 'ਤੇ ਡੀਏਪੀ ਦੀ ਘਾਟ ਹੈ, ਜਿਸ ਕਰਕੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੋਰ ਤਾਂ ਹੋਰ ਪੰਜਾਬ ਸਰਕਾਰ ਵੱਲੋਂ ਐਲਾਨੇ ਮੁਆਵਜ਼ੇ ਲੈਣ ਲਈ ਵੀ ਕਿਸਾਨਾਂ ਨੂੰ ਡੀ ਸੀ ਦਫਤਰਾਂ ਅੱਗੇ ਧਰਨੇ ਲਗਾਉਣੇ ਪੈ ਰਹੇ ਹਨ।
ਇਹ ਵੀ ਪੜ੍ਹੋ:ਜਸਲੀਨ ਪਟਿਆਲਾ ਨੇ ਕੀਤਾ ਨਵੀਂ ਪਾਰਟੀ ਦਾ ਐਲਾਨ, ਕਿਹਾ ਕੈਪਟਨ ਵਿਰੁੱਧ ਲੜਾਂਗੀ...
ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਮੁਆਵਜ਼ਾ ਰਾਸ਼ੀ, ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਮੁਕੰਮਲ ਕਰਜ਼ਾ ਮੁਆਫੀ ਦਾ ਐਲਾਨ ਨਹੀਂ ਹੁੰਦਾ ਉਨ੍ਹਾਂ ਸਮਾਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।