ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ। ਇਸੇ ਅੰਦੋਲਨ ਦੇ ਚਲਦਿਆਂ ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਘਟਨਾ ਵਾਪਰੀ। ਜਿਸ ਵਿੱਚ ਚਾਰ ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ।
ਇਸ ਘਟਨਾ ਲਈ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਤੇ ਉਸ ਨੂੰ ਦੋਸ਼ੀ ਠਹਿਰਾਇਆ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਘਟਨਾ ਲਈ ਜ਼ਿੰਮੇਵਾਰ ਕੇਂਦਰੀ ਰਾਜ ਗ੍ਰਹਿ ਮੰਤਰੀ ਦੀ ਬਰਖਾਸਤਗੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰੰਤੂ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ 18 ਅਕਤੂਬਰ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤਹਿਤ ਅੱਜ ਸਵੇਰੇ ਦੱਸ ਵਜੇ ਤੋਂ ਕਿਸਾਨ ਜਥੇਬੰਦੀਆਂ ਦੇ ਆਗੂ ਬਰਨਾਲਾ ਰੇਲਵੇ ਸਟੇਸ਼ਨ ਉੱਪਰ ਬਠਿੰਡਾ ਅੰਬਾਲਾ ਰੇਲਵੇ ਟਰੈਕ ਜਾਮ ਕਰ ਕੇ ਬੈਠ ਗਏ।