ਪੰਜਾਬ

punjab

ETV Bharat / state

ਖੇਤੀਬਾੜੀ ਵਿਭਾਗ ਪੰਜਾਬ ਦੇ ਮੁਲਾਜ਼ਮਾਂ ਦਾ ਦਿੱਲੀ ਧਰਨੇ ਵੱਲ ਕਾਫ਼ਲਾ ਰਵਾਨਾ - Agriculture Law

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੇ ਹੱਕ 'ਚ ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਨਿੱਤਰ ਆਏ ਹਨ। ਅੱਜ ਬਰਨਾਲਾ ਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕਾਫ਼ਲਾ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਨੂੰ ਰਵਾਨਾ ਹੋਇਆ।

ਤਸਵੀਰ
ਤਸਵੀਰ

By

Published : Dec 25, 2020, 1:14 PM IST

ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ 'ਚ ਪੰਜਾਬ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਨਿੱਤਰ ਆਏ ਹਨ। ਇਸੇ ਹਮਾਇਤ ਦੇ ਚੱਲਦਿਆਂ ਅੱਜ ਬਰਨਾਲਾ ਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕਾਫ਼ਲਾ ਦਿੱਲੀ ਧਰਨੇ ਲਈ ਰਵਾਨਾ ਹੋਇਆ ਹੈ।

ਇਸ ਮੌਕੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਧਿਕਾਰੀ ਡਾ.ਚਰਨਜੀਤ ਸਿੰਘ ਵੱਲੋਂ ਪਲਾਂਟ ਡਾਕਟਰ ਸਰਵਿਸ਼ਿਜ ਐਸੋਸੀਏਸ਼ਨ ਦੇ ਪ੍ਰਧਾਨ ਡਾ.ਗੁਰਬਿੰਦਰ ਸਿੰਘ ਦੀ ਅਗਵਾਈ ਵਿੱਚ ਬਰਨਾਲਾ ਤੋੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੂੰ ਦਿੱਲੀ ਲਈ ਰਵਾਨਾ ਕੀਤਾ ਗਿਆ।

ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨਾਲ ਨਹੁੰ-ਮਾਸ ਦਾ ਰਿਸ਼ਤਾ ਹੈ। ਉਹ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ ਅਤੇ ਹਮੇਸ਼ਾ ਉਨ੍ਹਾਂ ਨਾਲ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ ਸੜਕਾਂ ’ਤੇ ਹਨ। ਖ਼ਾਸ ਤੌੌਰ ’ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿੱਚ ਸਭ ਤੋੋਂ ਵੱਧ ਚਿੰਤਾ ਹੈ।

ਪੰਜਾਬ ਨੇ ਹਮੇਸ਼ਾ ਹੀ ਦੇਸ਼ ਦੇ ਵਿਕਾਸ ਅਤੇ ਰਾਖੀ ਲਈ ਮੂਹਰੇ ਹੋੋ ਕੇ ਯੋੋਗਦਾਨ ਪਾਇਆ ਹੈ, ਪਰ ਦੁੱਖ ਹੈ ਕਿ ਆਰਥਿਕ ਤੰਗੀਆਂ ਦਾ ਸਾਹਮਣਾ ਕਰ ਰਹੇ ਦੇਸ਼ ਦੇ ਰਾਖੇ ਕਿਸਾਨ ਅੱਜ ਠੰਡ ਅਤੇ ਕੋੋਰੇਨਾ ਵਰਗੀ ਮਹਾਂਮਾਰੀ ਦੌੌਰਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ।

ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਦੇ ਟੈਕਨੀਸ਼ਿਅਨ ਕਿਸਾਨਾਂ ਵੱਲੋਂ ਸ਼ਾਂਤਮਈ ਅੰਦੋੋਲਨ ਦੌੌਰਾਨ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸਮੁੱਚੇ ਦੇਸ਼ ਦੇ ਕਿਸਾਨਾਂ ਦੇ ਨਾਲ ਖੜੇ ਹਨ। ਇਸ ਲਈ ਅੱਜ ਕਿਸਾਨਾਂ ਦੀ ਹਮਾਇਤ ਲਈ ਖੇਤੀਬਾੜੀ ਵਿਭਾਗ ਦੇ ਟੈਕਨੀਸ਼ਿਅਨਾਂ ਦਾ ਇਹ ਜਥਾ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਰਵਾਨਾ ਹੋੋਇਆ ਹੈ।

ABOUT THE AUTHOR

...view details