ਬਰਨਾਲਾ:ਬਰਨਾਲਾ (Barnala) ਜ਼ਿਲ੍ਹੇ ਦੇ ਕਸਬਾ ਧਨੌਲਾ 'ਚ ਭਾਜਪਾ ਨੇਤਾ ਹਰਜੀਤ ਗਰੇਵਾਲ ਦੇ ਖੇਤ 'ਚ ਝੋਨੇ ਦੀ ਫ਼ਸਲ ਪੁੱਟਣ ਦੇ ਮਾਮਲੇ ਵਿੱਚ ਕਿਸਾਨਾਂ ਉੱਤੇ ਮਾਮਲਾ ਦਰਜ ਕਰਨ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਥਾਣਾ ਧਨੌਲਾ (Dhanola police station) ਦਾ ਘਿਰਾਓ ਕੀਤਾ ਗਿਆ। ਇਸ ਘਿਰਾਓ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਪੁਲਿਸ ਅਤੇ ਭਾਜਪਾ ਨੇਤਾ ਦੇ ਖਿਲਾਫ ਦੀ ਨਾਅਰੇਬਾਜੀ ਕਰਕੇ ਰੋਸ਼ ਪ੍ਰਰਦਸ਼ਨ ਕੀਤਾ।
ਇਸ ਮਾਮਲੇ ਬਾਬਤ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਆਗੂ ਜਗਸੀਰ ਸਿੰਘ ਛੀਨੀਵਾਲ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਨੇਤਾਵਾਂ ਦਾ ਸਮਾਜਿਕ ਬਾਈਕਾਟ ਕੀਤਾ ਹੋਇਆ ਹੈ ਅਤੇ ਇਸ ਦੇ ਚੱਲਦੇ ਭਾਜਪਾ ਨੇਤਾ ਹਰਜੀਤ ਗਰੇਵਾਲ ਦੀ ਕਸਬਾ ਧਨੌਲਾ ਵਿੱਚ ਜ਼ਮੀਨ ਇੱਕ ਵਿਅਕਤੀ ਨੇ ਠੇਕੇ ਉੱਤੇ ਲਈ ਸੀ।
ਜਿਸਦੇ ਵਿਰੋਧ ਵਿੱਚ ਕਿਸਾਨਾਂ ਵਲੋਂ ਕਰੀਬ 3 ਮਹੀਨੇ ਪਹਿਲਾਂ ਭਾਜਪਾ ਨੇਤਾ ਹਰਜੀਤ ਗਰੇਵਾਲ ਦੀ ਜ਼ਮੀਨ ਵਿੱਚ ਲਾਈ ਗਈ ਝੋਨਾ ਦੀ ਫ਼ਸਲ ਨੂੰ ਨਸ਼ਟ ਕਰ ਦਿੱਤਾ ਸੀ। ਜਿਸ ਤੋਂ ਲੰਬੇ ਸਮਾਂ ਦੇ ਬਾਅਦ ਧਨੌਲਾ ਪੁਲਿਸ ਵੱਲੋਂ ਕਿਸਾਨਾਂ ਦੇ ਉੱਤੇ ਮਾਮਲਾ ਦਰਜ਼ ਕੀਤਾ ਗਿਆ ਹੈ।