ਬਰਨਾਲਾ: ਪਿੰਡ ਚੀਮਾ ਵਿਖੇ ਇੱਕ ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਦੇ ਰੋਸ ਵੱਜੋਂ ਕਿਸਾਨ ਯੂਨੀਅਨ ਨੇ ਥਾਣਾ ਸਦਰ ਬਰਨਾਲਾ ਦਾ ਘਿਰਾਓ ਕਰਕੇ ਧਰਨਾ ਦਿੱਤਾ ਗਿਆ। ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਇਸ ਧਰਨੇ ਵਿੱਚ ਸ਼ਾਮਲ ਹੋਏ।
ਧਰਨਾਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਸਮਾਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਨ੍ਹਾਂ ਸਮਾਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਧਰਨਾਕਾਰੀ ਕਿਸਾਨ ਆਗੂਆਂ ਨੇ ਕਿਹਾ ਕਿ ਪਿੰਡ ਚੀਮਾ ਦੇ ਹਰਜਿੰਦਰ ਸਿੰਘ ਬੱਬੂ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ 1 ਜੂਨ ਨੂੰ ਖੁਦਕੁਸ਼ੀ ਕਰ ਲਈ ਸੀ। ਜਿਸ ਉਪਰੰਤ ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਦੋ ਸਾਲਿਆਂ 'ਤੇ ਪਰਚਾ ਦਰਜ ਕੀਤਾ ਗਿਆ ਸੀ। ਪਰ 15 ਦਿਨਾਂ ਤੋਂ ਪੁਲਿਸ ਲਗਾਤਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਭਰੋਸੇ ਦਿਵਾ ਰਹੀ ਹੈ। ਪਰ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸੇ ਰੋਸ ਵਜੋਂ ਥਾਣਾ ਸਦਰ ਬਰਨਾਲਾ ਦਾ ਘਿਰਾਓ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਸਮਾਂ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਨ੍ਹਾਂ ਸੰਘਰਸ਼ ਜਾਰੀ ਰਹੇਗਾ।