ਬਰਨਾਲਾ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਮਜ਼ਦੂਰਾਂ ਅਤੇ ਹਰ ਤਬਕੇ ਦੇ ਕਿਰਤੀ ਲੋਕਾਂ ਵੱਲੋਂ ਉਨ੍ਹਾਂ ਦੇ ਭਖਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਪੰਜਾਬ ਦੀ 'ਆਪ' ਸਰਕਾਰ ਵਿਰੁੱਧ ਬੇਭਰੋਸਗੀ ਜ਼ਾਹਰ ਕਰਨ ਲਈ ਭਲਕੇ 12 ਤੋਂ 3 ਵਜੇ ਤੱਕ (Train jam from 12 noon to 3 am)ਪੰਜਾਬ ਭਰ ਵਿੱਚ ਰੇਲਾਂ ਜਾਮ ਕੀਤੀਆਂ ਜਾਣਗੀਆਂ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਥਾਂ ਥਾਂ ਧਰਨੇ ਘਿਰਾਓ ਦੇ ਬਾਵਜੂਦ ਗੁਲਾਬੀ ਸੁੰਡੀ ਅਤੇ ਨਕਲੀ ਕੀਟਨਾਸ਼ਕਾਂ (Pink roses and artificial pesticides) ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜ਼ੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਇਸ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੀ ਅਤੇ ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਸੰਬੰਧੀ ਗਰਦੌਰੀ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦਾ ਆਪਣੀ ਜ਼ਮੀਨ ਵਿੱਚੋਂ ਟਿੱਬੇ ਹਟਾ ਕੇ ਪੱਧਰ ਕਰਨ ਦਾ ਜੱਦੀ ਪੁਸ਼ਤੀ ਹੱਕ ਖੋਹਣ ਲਈ ਕਈ ਕਿਸਾਨਾਂ ਸਿਰ ਮਾਈਨਿੰਗ ਦੇ ਝੂਠੇ ਮੁੱਕਦਮੇ (False accusations of mining) ਮੜ੍ਹਨ ਜਾ ਰਹੇ ਹਨ। ਜ਼ੀਰਾ ਨੇੜੇ ਪ੍ਰਦੂਸ਼ਣ ਦਾ ਹੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਵਿਰੁੱਧ ਸਵਾ ਮਹੀਨੇ ਤੋਂ ਚੱਲ ਰਿਹਾ ਦਿਨ ਰਾਤ ਦਾ ਧਰਨਾ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਜ਼ਬਰਦਸਤੀ ਉਠਾਉਣ ਲਈ ਵਾਰ ਵਾਰ ਯਤਨ ਕੀਤੇ ਜਾ ਰਹੇ ਹਨ। ਭਾਰਤ ਮਾਲ਼ਾ ਕਾਰਪੋਰੇਟ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਪੁਲਿਸ ਤਾਕਤ ਦੇ ਜ਼ੋਰ ਜ਼ਮੀਨਾਂ ਉੱਤੇ ਕਬਜ਼ੇ ਕਰਨ ਲਈ ਵਾਰ ਵਾਰ ਹੱਲੇ ਬੋਲੇ ਜਾ ਰਹੇ ਹਨ।
ਇਹ ਵੀ ਪੜ੍ਹੋ:MP ਬਿੱਟੂ ਦਾ ਖੁਦ ਨੂੰ ਪੀਏ ਦੱਸ ਕੇ ਲੋਕਾਂ ਨੂੰ ਨੌਕਰੀ ਲਵਾਉਣ ਦਾ ਝਾਂਸਾ ਦੇਣ ਵਾਲੇ ਖਿਲਾਫ ਮਾਮਲਾ ਦਰਜ
ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਆਪਣੇ ਸੰਕੇਤਕ ਐਕਸ਼ਨ ਰਾਹੀਂ ਇਸ ਸਰਕਾਰ ਵਿੱਚ ਬੇਭਰੋਸਗੀ ਪ੍ਰਗਟ ਕਰਨਗੇ।ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਠੇਕਾ ਕਾਮਿਆਂ ਤੇ ਇਨਸਾਫਪਸੰਦ ਲੋਕਾਂ ਨੂੰ ਇਸ ਸੰਕੇਤਕ ਰੇਲ-ਜਾਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।