ਪੰਜਾਬ

punjab

ETV Bharat / state

ਸੜਕ ਹਾਦਸੇ 'ਚ ਪਿਉ-ਧੀ ਦੀ ਮੌਕੇ 'ਤੇ ਮੌਤ, 2 ਗੰਭੀਰ ਜ਼ਖ਼ਮੀ - ਬਰਨਾਲਾ ਸੜਕ ਹਾਦਸਾ

ਬਰਨਾਲਾ-ਮੋਗਾ ਰੋਡ 'ਤੇ ਸੜਕ ਹਾਦਸੇ ਵਿੱਚ ਪਿਉ-ਧੀ ਦੀ ਮੌਤ ਹੋ ਗਈ ਅਤੇ 2 ਹੋਰ ਪਰਿਵਾਰਕ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ।

father and daughter died in Road accident barnala
ਸੜਕ ਹਾਦਸੇ 'ਚ ਪਿਉ-ਧੀ ਦੀ ਮੌਕੇ 'ਤੇ ਮੌਤ, ਪੁੱਤ ਤੇ ਘਰਵਾਲੀ ਗੰਭੀਰ ਜ਼ਖ਼ਮੀ

By

Published : Jun 25, 2020, 4:33 PM IST

ਬਰਨਾਲਾ: ਜ਼ਿਲ੍ਹੇ ਦੇ ਪਿੰਡ ਟੱਲੇਵਾਲ ਨੇੜੇ ਬਰਨਾਲਾ-ਮੋਗਾ ਰੋਡ 'ਤੇ ਸੜਕ ਹਾਦਸੇ ਵਿੱਚ ਪਿਉ-ਧੀ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂਕਿ ਘਰਵਾਲੀ ਤੇ ਪੁੱਤਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਨਿਵਾਸੀ ਕੁਲਦੀਪ ਸਿੰਘ ਆਪਣੇ ਪਰਿਵਾਰ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਵਾਲੇ ਪਾਸਿਓਂ ਬਰਨਾਲਾ ਵੱਲ ਨੂੰ ਆ ਰਿਹਾ ਸੀ। ਟੱਲੇਵਾਲ ਅਤੇ ਰਾਮਗੜ੍ਹ ਵਿਚਕਾਰ ਕੋਹਣੀ ਮੋੜ 'ਤੇ ਬਰਨਾਲਾ ਵਾਲੇ ਪਾਸਿਓਂ ਆ ਰਹੇ ਇੱਕ ਟਰੱਕ ਨਾਲ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ।

ਦੱਸ ਦਈਏ ਕਿ ਇਸ ਹਾਦਸੇ ਵਿੱਚ ਮੋਟਰ ਸਾਈਕਲ ਸਵਾਰ ਕੁਲਦੀਪ ਸਿੰਘ(28) ਅਤੇ ਉਸਦੀ ਧੀ ਗੁਰਲੀਨ ਕੌਰ (4) ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਇਲਾਵਾ ਮ੍ਰਿਤਕ ਕੁਲਦੀਪ ਦੀ ਪਤਨੀ ਰਜਨੀ ਕੌਰ ਅਤੇ ਬੇਟਾ ਅਨਮੋਲ ਸਿੰਘ (6) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖ਼ਮੀ ਔਰਤ ਅਤੇ ਬੱਚੇ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਤਰਨ ਤਾਰਨ: ਪਿੰਡ ਕੈਰੋਂ ਵਿਖੇ ਇੱਕੋ ਪਰਿਵਾਰ ਦੇ 5 ਜੀਆਂ ਦਾ ਬੇਰਹਿਮੀ ਨਾਲ ਕਤਲ

ਥਾਣਾ ਟੱਲੇਵਾਲ ਦੀ ਐਸਐਚਓ ਅਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤੀਆਂ ਹਨ। ਟਰੱਕ ਚਾਲਕ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ABOUT THE AUTHOR

...view details