ਬਠਿੰਡਾ :ਬਠਿੰਡਾ ਦੇ ਪਿੰਡ ਦਿਓਣ ਵਿਖੇ ਇੱਕ ਮਹਿਲਾਂ ਅਤੇ ਬੱਚੀਆਂ ਦੀ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਸਹੁਰਾ ਪਰਿਵਾਰ ਵੱਲੋਂ ਮਹਿਲਾ ਨੂੰ ਲੜਕਾ ਨਾ ਹੋਣ ਦੇ ਚੱਲਦੇ ਤਿੰਨ ਲੜਕੀਆਂ ਹੋਣ ਕਰ ਕੇ ਆਏ ਦਿਨ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ। ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਮਹਿਲਾ ਜ਼ਹਿਰ ਨਿਗਲ ਕੇ ਜੀਵਨ ਲੀਲ਼੍ਹਾ ਸਮਾਪਤ ਕਰ ਲਈ।
ਜ਼ਿਕਰਯੋਗ ਹੈ ਕਿ ਦੁਖੀ ਮਹਿਲਾ ਨੇ ਡੇਢ ਸਾਲ ਦੀ ਬੱਚੀ ਸਮੇਤ ਖ਼ੁਦ ਵੀ ਜ਼ਹਿਰ ਨਿਗਲ ਲਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਮਹਿਲਾ ਨੇ ਤਿੰਨ ਬੱਚੀਆਂ ਸਣੇ ਕੀਤੀ ਖ਼ੁਦਕੁਸ਼ੀ ਜਾਣਕਾਰੀ ਦਿੰਦਿਆ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਤੰਗ ਪਰੇਸ਼ਾਨ ਕਰਨ ਵਾਲਾ ਮਾਮਲਾ ਉਨ੍ਹਾਂ ਦੀ ਨਜ਼ਰ ਵਿੱਚ ਨਹੀਂ ਆਇਆ ਜੇ ਆਇਆ ਹੁੰਦਾ ਤਾਂ ਇਸ ਦਾ ਕੋਈ ਨਾ ਕੋਈ ਹੱਲ ਉਹ ਜ਼ਰੂਰ ਕਰਦੇ। ਸਰਪੰਚ ਗੁਰਮੀਤ ਸਿੰਘ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਇਸ ਮਾਮਲੇ ਦੀ ਪੁਲਿਸ ਚੰਗੀ ਤਰ੍ਹਾਂ ਜਾਂਚ ਕਰੇ ਅਤੇ ਜੋ ਵੀ ਇਹ ਮਾਮਲੇ ਦੇ ਮੁਲਜ਼ਮ ਹਨ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਾਜਵੀਰ ਸਿੰਘ ਨੇ ਦੱਸਿਆ ਕਿ ਮਹਿਲਾ ਨੂੰ ਤਿੰਨ ਕੁੜੀਆਂ ਹੋਣ ਕਾਰਨ ਬੇਹੱਦ ਪਰੇਸ਼ਾਨ ਕੀਤਾ ਜਾਂਦਾ ਸੀ। ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਉਸ ਨੇ ਮੌਤ ਨੂੰ ਗਲੇ ਲਾ ਲਿਆ। ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਸਹੁਰਾ ਪਰਿਵਾਰ ਦੇ ਸਾਰੇ ਮੈਂਬਰ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਖ਼ਿਲਾਫ਼ ਯੂਥ ਕਾਂਗਰਸ ਦਾ ਅਨੌਖਾ ਰੋਸ ਪ੍ਰਦਰਸ਼ਨ