ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਦਰਮਿਆਨ ਬੀਤੇ ਕੱਲ੍ਹ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਬਿਜਲੀ ਸੋਧ ਅਤੇ ਪ੍ਰਦੂਸ਼ਣ ਸਬੰਧੀ ਕਾਨੂੰਨਾਂ ਵਿੱਚੋਂ ਸਮੇਤ ਪਰਾਲੀ ਦੇ ਮੁੱਦੇ ਨੂੰ ਬਾਹਰ ਰੱਖਣ ਬਾਰੇ ਸੁਝਾਅ ਦਿੱਤਾ ਹੈ।
ਇਸ ਫ਼ੈਸਲੇ ‘ਤੇ ਰਾਏ ਦਿੰਦਿਆ ਪੱਕੇ ਮੋਰਚੇ ’ਤੇ ਬੈਠੇ ਕਿਸਾਨਾਂ ਨੇ ਕਿਹਾ ਕਿ ਇਹ ਕਿਸਾਨਾਂ ਦੀ ਪੂਰੀ ਜਿੱਤ ਨਹੀਂ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਅਗਲੇ ਪੜਾਅ ਦੀ ਬੀਤੇ ਕੱਲ੍ਹ ਮੀਟਿੰਗ ਹੋਈ ਹੈ। ਜਿਸ ਵਿੱਚ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਵਾਪਸ ਲੈਣ ਅਤੇ ਪਰਾਲੀ ਦੇ ਬਿੱਲ ਨੂੰ ਵਾਪਸ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ।