ਬਰਨਾਲਾ: 19 ਮਈ ਨੂੰ ਹੋਈਆਂ ਲੋਕ ਸਭਾ ਦੇ ਆਖਰੀ ਗੇੜ ਦੀਆਂ ਚੋਣਾਂ ਦੌਰਾਨ ਬਰਨਾਲਾ ਦੇ ਇਕ ਪੋਲਿੰਗ ਬੂਥ ਤੋਂ ਵੋਟ ਪਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ 'ਤੇ ਕਾਰਵਾਈ ਕਰਦਿਆਂ ਬਰਨਾਲਾ ਪੁਲਿਸ ਨੇ ਇਕ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਵਾਇਰਲ ਹੋ ਰਹੀ ਵੋਟ ਪਾਉਣ ਵਾਲੀ ਵੀਡੀਓ, ਅਣਪਛਾਤੇ ਵਿਅਕਤੀ ਵਿਰੁੱਧ FIR ਦਰਜ - lok sabha election
ਬੀਤੇ ਦਿਨ ਪੰਜਾਬ 'ਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਬਰਨਾਲਾ 'ਚ ਇੱਕ ਅਣਪਛਾਤੇ ਵਿਅਕਤੀ ਨੇ ਵੋਟ ਪਾਉਣ ਲੱਗਿਆ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ। ਪੁਲਿਸ ਨੇ ਉਸ ਵਿਰੁੱਧ ਹੁਣ ਮਾਮਲਾ ਦਰਜ ਕਰ ਲਿਆ ਹੈ।
ਫ਼ਾਈਲ ਫ਼ੋਟੋ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਕ ਵਿਅਕਤੀ ਵੱਲੋਂ ਪਹਿਲਾਂ ਬੂਥ ਅੰਦਰ ਵੋਟ ਪਾਉਣ ਸਮੇਂ ਵੀਡੀਓ ਬਣਾਈ ਗਈ ਜਿਸ ਤੋਂ ਬਾਅਦ ਉਸ ਨੇ ਇਸ ਨੂੰ ਭਗਵੰਤ ਮਾਨ ਫੈਨ ਕਲੱਬ ਨਾਂਅ ਦੇ ਫੇਸਬੁੱਕ ਪੇਜ 'ਤੇ ਸ਼ੇਅਰ ਕਰ ਦਿੱਤਾ। ਇਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।
ਪੁਲਿਸ ਮੁਤਾਬਕ ਅਣਪਛਾਤੇ ਵਿਅਕਤੀ ਵਿਰੁੱਧ ਰੀਪ੍ਰੈਜ਼ੈਨਟੇਸ਼ਨ ਆਫ਼ ਪੀਪਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।