ਬਰਨਾਲਾ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸਾਸਨ ਵੱਲੋ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਬ ਡਵੀਜਨ ਦੇ 18 ਅਤੇ ਤਪਾ ਸਬ ਡਵੀਜਨ ਦੇ 50 ਅਜਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ।
ਘਰ-ਘਰ ਜਾ ਕੇ ਕੀਤਾ ਗਿਆ ਆਜ਼ਾਦੀ ਘੁਲਾਟੀਆਂ ਦਾ ਸਨਮਾਨ
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਜ਼ਿਲ੍ਹਾ ਪ੍ਰਸਾਸਨ ਵੱਲੋ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਸਬ ਡਵੀਜਨ ਦੇ 18 ਅਤੇ ਤਪਾ ਸਬ ਡਵੀਜਨ ਦੇ 50 ਅਜਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ।
ਤਸਵੀਰ
ਦੱਸ ਦਈਏ ਕਿ ਇਸ ਮੌਕੇ ਕੋਰੋਨਾ ਮਹਾਂਮਾਰੀ ਕਾਰਨ ਇਕੱਠ ਕਰਨ ਤੋਂ ਵੀ ਗੁਰੇਜ਼ ਕੀਤਾ ਗਿਆ। ਇਸ ਤਹਿਤ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਆਜ਼ਾਦੀ ਨਾਲ ਸਬੰਧਿਤ ਇਨ੍ਹਾਂ ਸਾਰੇ ਲੋਕਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਰੇ ਲੋਕਾਂ ਦਾ ਸਨਮਾਨਿਤ ਬਰਨਾਲਾ ਪ੍ਰਸਾਸਨ ਵੱਲੋ ਸਬ ਰਜਿਸਟਰਾਰ ਬਰਨਾਲਾ ਗੁਰਮੁਖ ਸਿੰਘ, ਤਹਿਸੀਲਦਾਰ ਹਰਬੰਸ ਸਿੰਘ ਅਤੇ ਨਾਇਬ ਤਹਿਸੀਲਦਾਰ ਰਮਿੰਦਰਪਾਲ ਵੱਲੋ ਆਜਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਗਿਆ।