ਪੰਜਾਬ

punjab

ETV Bharat / state

ਦੋਸਤ ਨੇ ਦੋਸਤ ਨੂੰ ਸਾੜਿਆ, ਵੀਡੀਓ ਆਈ ਸਾਹਮਣੇ - ਮ੍ਰਿਤਕ ਰਣਜੀਤ ਸਿੰਘ

ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਦੋਸਤ ਵਲੋਂ ਆਪਣੇ ਗੁਆਂਢੀ ਪਿੰਡ ਬਦਰਾ ਦੇ ਦੋਸਤ ਦਾ ਕਤਲ ਕਰ ਦਿੱਤਾ। ਮੁਲਜ਼ਮ ਵਲੋਂ ਘਟਨਾ ਨੂੰ ਰਾਤ ਸਮੇਂ ਅੰਜਾਮ ਦਿੱਤਾ ਗਿਆ, ਜਦੋਂ ਮ੍ਰਿਤਕ ਸੁੱਤਾ ਪਿਆ ਸੀ। ਅੱਗ ਲਗਾ ਕੇ ਸਾੜਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਦੋਸਤ ਨੇ ਦੋਸਤ ਨੂੰ ਸਾੜਿਆ, ਵੀਡੀਓ ਆਈ ਸਾਹਮਣੇ
ਦੋਸਤ ਨੇ ਦੋਸਤ ਨੂੰ ਸਾੜਿਆ, ਵੀਡੀਓ ਆਈ ਸਾਹਮਣੇ

By

Published : Apr 7, 2021, 11:19 AM IST

ਬਰਨਾਲਾ: ਬਰਨਾਲਾ ਦੇ ਪਿੰਡ ਕਾਲੇਕੇ ਵਿਖੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਦੋਸਤ ਵਲੋਂ ਆਪਣੇ ਗੁਆਂਢੀ ਪਿੰਡ ਬਦਰਾ ਦੇ ਦੋਸਤ ਦਾ ਕਤਲ ਕਰ ਦਿੱਤਾ। ਮੁਲਜ਼ਮ ਵਲੋਂ ਘਟਨਾ ਨੂੰ ਰਾਤ ਸਮੇਂ ਅੰਜਾਮ ਦਿੱਤਾ ਗਿਆ, ਜਦੋਂ ਮ੍ਰਿਤਕ ਸੁੱਤਾ ਪਿਆ ਸੀ। ਅੱਗ ਲਗਾ ਕੇ ਸਾੜਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਸਵੇਰ ਸਮੇਂ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਇਸ ਘਟਨਾ ਦਾ ਪਤਾ ਲੱਗਿਆ। ਪਰ ਚਿਹਰਾ ਜ਼ਿਆਦਾ ਸੜਣ ਕਾਰਨ ਮ੍ਰਿਤਕ ਪਛਾਣ ਮੁਸ਼ਕਿਲ ਹੋਈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਮ੍ਰਿਤਕ ਦੇ ਪਰਿਵਾਰ ਲਈ ਸਰਕਾਰ ਤੋਂ ਮਦਦ ਮੰਗੀ ਹੈ। ਫ਼ਿਲਹਾਲ ਪੁਲਿਸ ਨੇ ਮੁਲਜ਼ਮ ਵਿਰੁੱਧ ਪਰਚਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਦੋਸਤ ਨੇ ਦੋਸਤ ਨੂੰ ਸਾੜਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਪਿੰਡ ਬਦਰਾ ਦਾ ਨਿਵਾਸੀ ਹੈ। ਸਵੇਰ ਸਮੇਂ ਪਤਾ ਲੱਗਿਆ ਕਿ ਉਸਨੂੰ ਪਿੰਡ ਕਾਲੇਕੇ ਵਿਖੇ ਜਿਉਂਦੇ ਨੂੰ ਅੱਗ ਲਗਾ ਕੇ ਕਤਲ ਕਰ ਦਿੱਤਾ ਗਿਆ ਹੈ। ਇਸਦਾ ਕਤਲ ਉਸਦੇ ਸਾਥੀ ਅਵਤਾਰ ਸਿੰਘ ਵੱਲੋਂ ਹੀ ਕੀਤਾ ਗਿਆ ਹੈ। ਮੁਲਜ਼ਮ ਵਿਰੁੱਧ ਪਹਿਲਾਂ ਵੀ ਕਈ ਕ੍ਰਾਈਮ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਤਲ ਕਰਨ ਬਾਰੇ ਅਜੇ ਉਨ੍ਹਾਂ ਨੂੰ ਕੁਝ ਪਤਾ ਨਹੀਂ ਲੱਗਿਆ। ਮ੍ਰਿਤਕ ਦੇ ਪਰਿਵਾਰ ਲਈ ਵੀ ਸਰਕਾਰ ਤੋਂ ਮਦਦ ਦੀ ਮੰਗ ਕੀਤੀ।

ਇਸ ਸਬੰਧੀ ਜਾਂਚ ਪੁਲਿਸ ਅਧਿਕਾਰੀ ਏਐਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਵਾਸੀ ਬਦਰਾ ਅਤੇ ਅਵਤਾਰ ਸਿੰਘ ਵਾਸੀ ਕਾਲੇਕੇ ਆਪਸ ਵਿੱਚ ਦੋਸਤ ਸਨ। ਰਣਜੀਤ ਸਿੰਘ ਅਕਸਰ ਅਵਤਾਰ ਸਿੰਘ ਕੋਲ ਹੀ ਰਹਿੰਦਾ ਸੀ। ਬੀਤੀ ਰਾਤ ਵੀ ਉਹ ਅਵਤਾਰ ਸਿੰਘ ਦੇ ਘਰ ਹੀ ਸੀ। ਪਰ ਬੀਤੀ ਰਾਤ ਅਵਤਾਰ ਨੇ ਆਪਣੇ ਸਾਥੀ ਰਣਜੀਤ ਸਿੰਘ ਦੀ ਕੁੱਟਮਾਰ ਕਰਕੇ ਅੱਗ ਲਗਾ ਕੇ ਉਸਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਵਿੱਚ ਮੁਲਜ਼ਮ ਅਵਤਾਰ ਸਿੰਘ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮੁਲਜ਼ਮ ਵਿਰੁੱਧ ਕਈ ਮਾਮਲੇ ਦਰਜ ਹਨ ਅਤੇ ਇਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details